HEALTHHealth NewsNationNewsPunjab newsWorld

ਪੰਜਾਬ ‘ਚ ਲੰਪੀ ਸਕਿਨ ਦਾ ਕਹਿਰ ਜਾਰੀ, ਹੁਣ ਤੱਕ 7 ਹਜ਼ਾਰ ਪਸ਼ੂਆਂ ਦੀ ਮੌਤ, 1 ਲੱਖ ਤੋਂ ਵੱਧ ਸੰਕਰਮਿਤ

ਪੰਜਾਬ ਵਿੱਚ ਲੰਪੀ ਸਕਿਨ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਸੂਬੇ ਵਿੱਚ ਇਸਦੀ ਸਥਿਤੀ ਹੋਰ ਵਿਗੜਦੀ ਜਾ ਰਹੀ ਹੈ । ਸੂਬੇ ਵਿੱਚ ਹੁਣ ਤੱਕ ਲੰਪੀ ਸਕਿਨ ਬਿਮਾਰੀ ਕਾਰਨ 7000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ । ਸੂਬੇ ਵਿੱਚ ਹੁਣ ਤੱਕ ਇੱਕ ਲੱਖ ਤੋਂ ਵੱਧ ਜਾਨਵਰਾਂ ਵਿੱਚ ਲੰਪੀ ਸਕਿਨ ਬਿਮਾਰੀ ਦੀ ਪੁਸ਼ਟੀ ਹੋ ਚੁੱਕੀ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਹੁਣ ਇਹ ਬਿਮਾਰੀ ਗਾਵਾਂ ਤੋਂ ਇਲਾਵਾ ਮੱਝਾਂ ਵਿੱਚ ਵੀ ਪਾਈ ਜਾ ਰਹੀ ਹੈ । ਸੂਬੇ ਦੀਆਂ ਮੱਝਾਂ ਵਿੱਚ ਹੁਣ ਤੱਕ ਸੰਕਰਮਣ ਦੇ ਕੁੱਲ 48 ਮਾਮਲੇ ਸਾਹਮਣੇ ਆ ਚੁੱਕੇ ਹਨ।

Punjab Lumpy skin disease
Punjab Lumpy skin disease

ਦੱਸ ਦੇਈਏ ਕਿ ਲੰਪੀ ਸਕਿਨ ਦੀ ਬਿਮਾਰੀ ਦੇ ਹੁਣ ਤੱਕ ਸੂਬੇ ਵਿੱਚ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 7000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਹੁਣ ਤੱਕ ਕਰੀਬ 50 ਹਜ਼ਾਰ ਪਸ਼ੂ ਠੀਕ ਹੋ ਚੁੱਕੇ ਹਨ । ਹਾਲਾਂਕਿ ਸੂਬਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਹੁਣ ਤੱਕ ਤਿੰਨ ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ ।

ਗੌਰਤਲਬ ਹੈ ਕਿ ਸਰਕਾਰ ਵੱਲੋਂ ਸੂਬੇ ਵਿੱਚ ਪਸ਼ੂਆਂ ਦੇ ਟੀਕਾਕਰਨ ਨੂੰ ਸਫ਼ਲ ਬਣਾਉਣ ਲਈ 673 ਟੀਮਾਂ ਦਾ ਗਠਨ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵੈਟਰਨਰੀ ਸਿੱਖਿਆ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਅਤੇ ਬੈਚਲਰ ਆਫ਼ ਵੈਟਰਨਰੀ ਸਾਇੰਸ ਦੇ ਇੰਟਰਨਜ਼ ਨੂੰ ਵੀ ਲਗਾਇਆ ਗਿਆ ਹੈ ।

Comment here

Verified by MonsterInsights