Site icon SMZ NEWS

PM ਮੋਦੀ ਦਾ ਪੰਜਾਬ ਦੌਰਾ, ਮੋਹਾਲੀ ‘ਚ 2 km ਇਲਾਕਾ ਸੀਲ, ਬਣਾਇਆ ਨੋ ਫਲਾਈ, ਧਾਰਾ 144 ਲਾਗੂ

ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪਿਛਲੀ ਵਾਰ ਸੁਰੱਖਿਆ ਦੀ ਢਿੱਲ ਕਾਰਨ ਇਸ ਵਾਰ 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ ‘ਤੇ ਮੁਸਤੈਦ ਕੀਤੇ ਗਏ ਹਨ।

security tightens in Mohali
security tightens in Mohali

ਪੰਜਾਬ ਪੁਲਿਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ (ਐਸਐਸਐਫ) ਦੇ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਅਧਿਕਾਰੀ ਵੀ ਮੋਹਾਲੀ ਪਹੁੰਚ ਗਏ ਹਨ। ਪੁਲਿਸ ਤੋਂ ਇਲਾਵਾ ਐਸਐਸਐਫ ਦੇ ਗਾਰਡ ਅਤੇ ਸਨਾਈਪਰ ਕਮਾਂਡੋ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਵੀ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।

ਪੀਐਮ ਮੋਦੀ ਲਈ ਹਸਪਤਾਲ ਦੇ ਸਾਹਮਣੇ 3 ਹੈਲੀਪੈਡ ਬਣਾਏ ਗਏ ਹਨ। ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਬਿਜਲੀ ਦੇ ਖੰਭੇ ਹਟਾ ਦਿੱਤੇ ਗਏ ਹਨ। ਇਸ ਦੇ ਆਲੇ-ਦੁਆਲੇ ਫੁੱਟਪਾਥ ਤੋੜ ਕੇ ਸੜਕ ਬਣਾਈ ਗਈ ਹੈ। ਮੁੱਲਾਪੁਰ ਵਿਖੇ ਜਨ ਸਭਾ ਵਾਲੀ ਥਾਂ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਕੀਤੀ ਗਈ ਹੈ। ਫਿਲਹਾਲ ਪੀ.ਐੱਮ. ਮੋਦੀ ਦਾ ਹੈਲੀਕਾਪਟਰ ਰਾਹੀਂ ਆਉਣ ਦਾ ਪ੍ਰੋਗਰਾਮ ਹੈ। ਹਾਲਾਂਕਿ ਪੀਐਮ ਸੁਰੱਖਿਆ ਦੀ ਬਲੂ ਬੁੱਕ ਮੁਤਾਬਕ ਪ੍ਰਸ਼ਾਸਨ ਵੱਲੋਂ ਬਦਲਵਾਂ ਰਸਤਾ ਵੀ ਤਿਆਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਪਿਛਲੀ ਵਾਰ ਅਜਿਹਾ ਦੌਰਾ 5 ਜਨਵਰੀ ਨੂੰ ਕੀਤਾ ਸੀ। ਉਹ ਫਿਰੋਜ਼ਪੁਰ ‘ਚ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨ ਦੇ ਨਾਲ-ਨਾਲ ਰੈਲੀ ‘ਚ ਹਿੱਸਾ ਲੈਣ ਵਾਲੇ ਸਨ। ਹਾਲਾਂਕਿ ਕਿਸਾਨਾਂ ਦੇ ਧਰਨੇ ਕਾਰਨ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰਾਣਾ ਦੇ ਫਲਾਈਓਵਰ ‘ਤੇ 15 ਮਿੰਟ ਤੱਕ ਖੜ੍ਹਾ ਰਿਹਾ।

Exit mobile version