ਵੀਵੀਆਈਪੀ ਸੁਰੱਖਿਆ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਾਰੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਸਰਕਾਰ ਨੂੰ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰਨੀ ਚਾਹੀਦੀ ਹੈ। ਸਮੀਖਿਆ ਕਰਦੇ ਸਮੇਂ, ਇਸ ਵਿੱਚ ਸੂਬਾ ਅਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ, ਜਿਸ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਣਾ ਚਾਹੀਦਾ ਹੈ।
ਹਾਈਕੋਰਟ ਨੇ ਸਕਿਓਰਿਟੀ ਲੀਕ ਹੋਣ ‘ਤੇ ਵੀ ਚਿੰਤਾ ਪ੍ਰਗਟਾਈ। ਹਾਈਕੋਰਟ ਨੇ ਕਿਹਾ ਕਿ ਜਾਣਕਾਰੀ ਜਨਤਕ ਹੋਣ ਨਾਲ ਕਈ ਖਤਰੇ ਦੇ ਘੇਰੇ ਵਿਚ ਆ ਜਾਂਦੇ ਹਨ। ਸ਼ਰਾਰਤੀ ਤੱਤ ਇਸ ਦਾ ਗਲਤ ਫਾਇਦਾ ਚੁੱਕ ਸਕਦੇ ਹਨ।

