ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਇਸ ਕੜੀ ਵਿੱਚ ‘ਆਪ’ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੇ ਵਿਧਾਇਕਾਂ ਨੂੰ ਖਰੀਦਣ ਅਤੇ ਡਰਾ-ਧਮਕਾ ਕੇ ਤੋੜਨ ਦੀ ਕੋਸ਼ਿਸ਼ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਪਾਰਟੀ ਦੇ ਚਾਰ ਵਿਧਾਇਕਾਂ ਸੋਮਨਾਥ ਭਾਰਤੀ, ਸੰਜੀਵ ਝਾਅ, ਕੁਲਦੀਪ ਅਤੇ ਅਜੇ ਦੱਤ ਦੇ ਨਾਲ ਪ੍ਰੈਸ ਕਾਨਫਰੰਸ ਕਰ ਕੇ ਇਹ ਦਾਅਵਾ ਕੀਤਾ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਨੇ ‘ਆਪ’ ਦੇ ਇਨ੍ਹਾਂ ਚਾਰ ਵਿਧਾਇਕਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਪਾਰਟੀ ਨਾ ਬਦਲੀ ਤਾਂ ਉਨ੍ਹਾਂ ਨੂੰ CBI, ED ਅਤੇ ਝੂਠੇ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚਾਰ ਵਿਧਾਇਕਾਂ ਨੂੰ ਪਾਲਾ ਬਦਲਣ ਲਈ ਭਾਜਪਾ ਨੇ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਜੇਕਰ ਉਹ ਪਾਰਟੀ ਦੇ ਹੋਰ ਨੇਤਾਵਾਂ ਨੂੰ ਆਪਣੇ ਨਾਲ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ 25 ਕਰੋੜ ਦਿੱਤੇ ਜਾਣਗੇ।
ਇਸ ਤੋਂ ਅੱਗੇ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਜੋ ਕੋਸ਼ਿਸ਼ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਖਿਲਾਫ਼ ਕੀਤਾ ਗਿਆ ਉਹ ਦਿੱਲੀ ਦੇ ਵਿਧਾਇਕਾਂ ‘ਤੇ ਵੀ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੈਸੇ ਆਫਰ ਕਰ ਕੇ, ਡਰਾ ਕੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੀ ਸਰਕਾਰ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Comment here