bollywoodCoronavirusNationNewsWorld

ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਕੋਰੋਨਾ ਵਾਇਰਸ ਇੱਕ ਵਾਰ ਫਿਰ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਫਿਰ ਤੋਂ ਇਸ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਅਮਿਤਾਭ ਬੱਚਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਮਿਤਾਭ ਬੱਚਨ ਵੱਲੋਂ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਗੱਲ ਕਹੀ ਹੈ, ਜਿਨ੍ਹਾਂ ਦੇ ਉਹ ਸੰਪਰਕ ਵਿੱਚ ਆਏ ਸਨ। ਹਾਲਾਂਕਿ ਅਦਾਕਾਰ ਤੋਂ ਇਲਾਵਾ ਪਰਿਵਾਰ ਦਾ ਕੋਈ ਹੋਰ ਮੈਂਬਰ ਕੋਰੋਨਾ ਤੋਂ ਪੀੜਤ ਨਹੀਂ ਹੋਇਆ ਹੈ।

Amitabh Bachchan tests Covid positive
Amitabh Bachchan tests Covid positive

ਅਮਿਤਾਭ ਬੱਚਨ ਨੇ ਟਵੀਟ ਕਰਦਿਆਂ ਲਿਖਿਆ,”ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਸਾਰੇ ਲੋਕ ਜੋ ਮੇਰੇ ਆਸ-ਪਾਸ ਰਹੇ ਹਨ। ਉਹ ਸਭ ਕਿਰਪਾ ਕਰ ਕੇ ਆਪਣੀ ਜਾਂਚ ਜ਼ਰੂਰ ਕਰਵਾਓ।” ਅਦਾਕਾਰ ਦੇ ਇਸ ਟਵੀਟ ਤੋਂ ਬਾਅਦ ਫੈਨਜ਼ ਉਨ੍ਹਾਂ ਦੇ ਜਲਦ ਠੀਕ ਹੋਣ ਦੀਆਂ ਦੁਆਵਾਂ ਕਰ ਰਹੇ ਹਨ। ਦੱਸ ਦੇਈਏ ਕਿ ਇਨ੍ਹਾਂ ਦਿਨਾਂ ਵਿੱਚ ਅਮਿਤਾਭ ਬੱਚਨ ਆਪਣੇ ਗੇਮ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਵਿੱਚ ਬਿਜ਼ੀ ਚੱਲ ਰਹੇ ਹਨ। ਉਹ ਇਸ ਗੇਮ ਸ਼ੋਅ ਦੌਰਾਨ ਬਹੁਤ ਸਾਰੇ ਨਵੇਂ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ।, ਜੋ ਕਿ ਉਨ੍ਹਾਂ ਦੇ ਪਾਜ਼ੀਟਿਵ ਆਉਣ ਮਗਰੋਂ ਚਿੰਤਾ ਦਾ ਵਿਧਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਿਤਾਭ ਬੱਚਨ 2020 ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਦੌਰਾਨ ਅਦਾਕਾਰ ਨੂੰ ਮੁੰਬਈ ਦੇ ਨਾਨਾਵਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਇਸ ਦੌਰਾਨ ਬਿਗ ਬੀ ਨੇ ਫੈਨਜ਼ ਦੇ ਲਈ ਇੱਕ ਪੋਸਟ ਸਾਂਝੀ ਕੀਤੀ ਸੀ। ਅਮਿਤਾਭ ਬੱਚਨ ਦੇ ਪਰਿਵਾਰਿਕ ਮੈਂਬਰਾਂ ‘ਤੇ ਵੀ ਕੋਰੋਨਾ ਨੇ ਅਟੈਕ ਕੀਤਾ ਸੀ।

Comment here

Verified by MonsterInsights