ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜ਼ਮੀਨ ਦੇ ਟਰਾਂਸਫਰ ਨੂੰ ਲੈ ਕੇ ਇਤਰਾਜ਼ ਉਠਾਇਆ ਹੈ।
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ ‘ਤੇ ਸਰਕਾਰ ਨੂੰ ਕਾਲਜ ਤਬਦੀਲ ਕਰਨ ਜਾਂ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ, ਜਿਸ ਤੋਂ ਬਾਅਦ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ।
ਸੀਐਮ ਭਗਵੰਤ ਮਾਨ ਨੇ 5 ਅਗਸਤ ਨੂੰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਾਂ ’ਤੇ ਬਣ ਰਹੇ ਕਾਲਜ ’ਤੇ 345 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਨੂੰ 31 ਮਾਰਚ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਹ ਮੈਡੀਕਲ ਕਾਲਜ 25 ਏਕੜ ਵਿੱਚ ਬਣ ਰਿਹਾ ਹੈ।
Comment here