ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਕਾਰਨ ਹਾਈਵੇ ਬੰਦ ਹੋਣ ਦੀ ਸੰਭਾਵਨਾ ਸੀ ਪਰ ਕਿਸਾਨਾਂ ਨੇ ਸਰਕਾਰ ਤੋਂ ਮਿਲੇ ਭਰੋਸੇ ਦੇ ਬਾਅਦ ਫਿਲਹਾਲ ਵੱਡਾ ਇਕੱਠ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪਿਛਲੇ ਦਿਨੀਂਕਿਸਾਨ ਨੇਤਾਵਾਂ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਬੈਠਕ ਹੋਈ ਸੀ ਜਿਸ ਵਿਚ ਸਰਕਾਰ ਨੇ ਭਰੋਸਾ ਸੀ ਦਿੱਤਾ ਕਿ 30 ਅਗਸਤ ਤੱਕ ਕਿਸਾਨਾਂ ਦਾ ਜੋ ਗੰਨੇ ਦਾ ਬਕਾਇਆ ਹੈ, ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ। ਸਰਕਾਰ ਨੇ ਉਨ੍ਹਾਂ ਨੂੰ ਧਰਨਾ ਚੁੱਕਣ ਲਈ ਕਿਹਾ ਸੀ।
ਉਨ੍ਹਾਂ ਕਿਹਾ ਕਿ ਧਰਨਾ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੇ ਖਾਤੇ ਵਿਚ ਪੈਸੇ ਨਹੀਂ ਆ ਜਾਂਦੇ ਪਰ 25 ਅਗਸਤ ਨੂੰ ਇਕ ਵੱਡੇ ਇਕੱਠ ਦਾ ਪ੍ਰੋਗਰਾਮ ਰੱਖਿਆ ਸੀ, ਉਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀ 31 ਜਥੇਬੰਦੀਆਂ ਦੇ ਨੇਤਾਵਾਂ ਦੀ ਅੱਜ ਫਗਵਾੜਾ ਵਿਚ ਮੀਟਿੰਗ ਤੈਅ ਹੋਈ ਸੀ, ਉਹ ਜ਼ਰੂਰੀ ਹੋਵੇਗੀ।
Comment here