Site icon SMZ NEWS

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ SC ‘ਚ ਹੋਈ ਸੁਣਵਾਈ, ਤਤਕਾਲੀ SSP ਫਿਰੋਜ਼ਪੁਰ ਨੂੰ ਠਹਿਰਾਇਆ ਜ਼ਿੰਮੇਵਾਰ

ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਤਤਕਾਲੀ ਐੱਸਐੱਸਪੀ ਫਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ।

ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਵੱਲੋਂ ਦਾਇਰ ਰਿਪੋਰਟ ਪੜ੍ਹੀ ਗਈ ਜਿਸ ਅਨੁਸਾਰ ਫਿਰੋਜ਼ਪੁਰ ਦੇ ਐਸਐਸਪੀ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਤਤਕਾਲੀ SSP ਨੇ ਕਾਫਲੇ ਦੀ ਸੁਰੱਖਿਆ ਲਈ ਕਦਮ ਨਹੀਂ ਚੁੱਕੇ ਸਨ। ਲੋੜੀਂਦੀ ਫੋਰਸ ਹੋਣ ਦੇ ਬਾਵਜੂਦ ਉਨ੍ਹਾਂ ਨੇ ਡਿਊਟੀ ਸਹੀ ਨਹੀਂ ਨਿਭਾਈ। CJI ਨੇ ਐਕਸ਼ਨ ਲੈਣ ਲਈ ਰਿਪੋਰਟ ਕੇਂਦਰ ਨੂੰ ਭੇਜ ਦਿੱਤੀ ਹੈ।

Exit mobile version