ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ ਵਿਖੇ ਬੀਤੇ ਕੱਲ ਕਥਿੱਤ ਤੌਰ ‘ਤੇ ਪਿੰਡਵਾਸੀਆਂ ਦੇ ਦੱਸਣਯੋਗ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਅਤਿੰਦਰਪਾਲ ਸਿੰਘ (31) ਦੀ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਪਿੰਡ ਫੌਜੀ ਕਾਲੋਨੀ ਦੇ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਭਜਨ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਮਹਿੰਦਰ ਸਿੰਘ, ਮ੍ਰਿਤਕ ਦੇ ਭਰਾ ਹਰਮਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਅਤਿੰਦਰਪਾਲ ਸਿੰਘ ਪਿਛਲੇ 7-8 ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨੀਂ ਉਸਨੇ ਕਥਿਤ ਤੌਰ ‘ਤੇ ਨਸ਼ੇ ਦਾ ਇੱਕ ਟੀਕਾ ਲਗਾਇਆ ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ।