ਚੰਡੀਗੜ੍ਹ ਦੇ ਨਾਲ ਲੱਗਦੇ ਜੀਕਰਪੁਰ ‘ਚ ਦੇਹ ਵਪਾਰ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁੱਲ 7 ਸਪਾ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕੇਂਦਰ ਜ਼ੀਰਕਪੁਰ ਦੀ ਵੀਆਈਪੀ ਰੋਡ ’ਤੇ ਬਣੇ ਹੋਏ ਹਨ। ਇਕ ਸਪਾ ਸੈਂਟਰ ਦੇ ਮਾਲਕ ਅਤੇ ਦੋ ਗਾਹਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ੀਰਕਪੁਰ ਥਾਣੇ ਦੇ ਐਸਐਚਓ ਦੀਪਇੰਦਰ ਸਿੰਘ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ 39 ਔਰਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਔਰਤਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਹ ਸਪਾ ਸੈਂਟਰਾਂ ਦੇ ਮਾਲਕਾਂ ਦੀ ਭਾਲ ਕਰ ਰਹੀ ਹੈ। ਦੀ ਧਾਰਾ 370 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।