ਪੰਜਾਬ ਦੇ ਲੋਕਾਂ ਨਾਲ ਪਰਲ ਗਰੁੱਪ ਦੁਆਰਾ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਕੀਤੀ ਜਾਵੇਗੀ। ਬੀਓਆਈ ਦੇ ਅਧਿਕਾਰੀਆਂ ਵੱਲੋਂ ਪਰਲ ਗਰੁੱਪ ਦੇ ਸਾਰੇ ਨਿਵੇਸ਼ਕ ਮਾਮਲੇ ਨੂੰ ਕਾਨੂੰਨੀ ਤਰੀਕੇ ਨਾਲ ਦੇਖਿਆ ਜਾਵੇਗਾ ਕਿਉਂਕਿ ਮਾਮਲੇ ਦੀ ਜਾਂਚ ਪਹਿਲਾਂ ਹੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।
ਇਸੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਟਵੀਟ ਕਰਕੇ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਦੇ ਕਈ ਜ਼ਿਲ੍ਹਿਆਂ ਦੇ ਨਿਵੇਸ਼ਕਾਂ ਦਾ 8 ਤੋਂ 10 ਹਜ਼ਾਰ ਕਰੋੜ ਰੁਪਏ ਡੁੱਬਿਆ ਹੋਇਆ ਹੈ।
ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਲੜਾਈ ਲੜ ਰਹੇ ਇਨਸਾਫ ਦਿ ਆਵਾਜ਼ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਾਗੜ੍ਹ ਨੇ ਕਿਹਾ ਕਿ ਸਰਕਾਰ ਵੱਲੋਂ ਜਾਂਚ ਦੀ ਗੱਲ ਕਹੀ ਗਈ ਹੈ। ਜਾਂਚ ਤਾਂ 8 ਸਾਲ ਤੋਂ ਚੱਲ ਰਹੀ ਹੈ। ਨਿਵੇਸ਼ਕਾਂ ਦੇ ਪੈਸੇ ਕਦੋਂ ਵਾਪਸ ਕਰਵਾਏ ਜਾਣਗੇ, ਸਰਕਾਰ ਇਸ ‘ਤੇ ਐਕਸ਼ਨ ਲਵੇ।
Comment here