ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ। ਇਸ ਮੌਕੇ ਜਲੰਧਰ ਦੇ ਸਾਰੇ ਸਕੂਲਾਂ ਦੇ ਬੱਚਿਆਂ ਨੇ ਵੱਖ-ਵੱਖ ਪਰਫਾਰਮੈਂਸ ਦਿੱਤੇ।
ਸਕੂਲ ਦੇ ਬੱਚਿਆਂ ਨੇ ਕਾਫੀ ਮਿਹਨਤ ਤੇ ਤਿਆਰੀਆਂ ਕੀਤੀਆਂ ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ 30 ਅਗਸਤ ਨੂੰ ਜਲੰਧਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਸਮੇਤ ਹਾਜ਼ਰ ਸਨ। ਹੋਰ ਅਧਿਕਾਰੀ ਮੌਜੂਦ ਹਨ।
Comment here