Site icon SMZ NEWS

ਕਾਂਗਰਸੀਆਂ ਨੇ ਕੈਪਟਨ ਦੀ ਪਤਨੀ ਖਿਲਾਫ਼ ਖੋਲ੍ਹਿਆ ਮੋਰਚਾ, ਸਾਂਸਦ ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੱਢਣ ਦੀ ਮੰਗ

ਕਾਂਗਰਸ ਪਾਰਟੀ ਵਿੱਚ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਪ੍ਰਨੀਤ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ । ਸੂਤਰਾਂ ਮੁਤਾਬਕ ਬੀਤੇ ਦਿਨ ਇਸ ਸਬੰਧ ਵਿੱਚ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ । ਇਹ ਮੀਟਿੰਗ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਈ।

Punjab Congress members demand

ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸਾਂਸਦ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ । ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ । ਦਰਅਸਲ, ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੱਢਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ । ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ।

ਉੱਥੇ ਹੀ ਦੂਜੇ ਪਾਸੇ ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕੋਲ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜਦੋਂ ਤੱਕ ਮੈਂ ਸਾਂਸਦ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਸ ਸਬੰਧੀ ਪਾਰਟੀ ਹਾਈਕਮਾਨ ਹੀ ਕੋਈ ਫੈਸਲਾ ਲੈ ਸਕਦੀ ਹੈ।

Exit mobile version