ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਸ਼ਨੀਵਾਰ 27 ਅਗਸਤ ਨੂੰ ਇਟਲੀ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਦਿਹਾਂਤ ਹੋ ਗਿਆ। ਕਾਂਗਰਸੀ ਸਾਂਸਦ ਜੈਰਾਮ ਰਮੇਸ਼ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਰਮੇਸ਼ ਨੇ ਕਿਹਾ ਕਿ ਸੋਨੀਆ ਗਾਂਧੀ ਦੀ ਮਾਂ ਦਾ ਅੰਤਿਮ ਸਸਕਾਰ ਉਸੇ ਦਿਨ ਹੋਇਆ ਸੀ।
ਜੈਰਾਮ ਰਮੇਸ਼ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ 27 ਅਗਸਤ 2022 ਨੂੰ ਇਟਲੀ ‘ਚ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬੀਤੇ ਦਿਨ ਸੋਨੀਆ ਗਾਂਧੀ ਦੀ ਮਾਂ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ।
ਕਾਂਗਰਸ ਨੇਤਾ ਨੀਰਜ ਕੁੰਦਨ ਨੇ ਲਿਖਿਆ ਕਿ ਮੈਂ ਪੂਰੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ।
ਕਾਂਗਰਸ ਪ੍ਰਧਾਨ 23 ਅਗਸਤ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਰਵਾਨਾ ਹੋਈ ਸੀ, ਜੋ 90 ਸਾਲ ਦੀ ਹੋ ਚੁੱਕੀ ਹੈ। ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਤੇ ਬੇਟੀ ਪ੍ਰਿਯੰਕਾ ਗਾਂਧੀ ਵਾਡਰਾ ਪਹਿਲਾਂ ਤੋਂ ਹੀ ਵਿਦੇਸ਼ ਵਿਚ ਹਨ। ਰਾਹੁਲ ਅਤੇ ਪ੍ਰਿਅੰਕਾ ਪਿਛਲੇ ਕੁਝ ਸਾਲਾਂ ਵਿੱਚ ਕਈ ਵਾਰ ਆਪਣੀ ਨਾਨੀ ਨੂੰ ਮਿਲਣ ਗਏ ਹਨ।
Comment here