ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਬਾ ਕਾਂਗਰਸ ਪੰਜਾਬ ਆਬਕਾਰੀ ਨੀਤੀ-2022 ਦੀ ਜਾਂਚ ਲਈ ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗੀ। ਇਸ ਦੀ ਅਗਵਾਈ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕਰਨਗੇ।

ਇਸ ਤੋਂ ਪਹਿਲਾਂ ਅਕਾਲੀ ਦਲ ਵੀ ਸ਼ਰਾਬ ਨੀਤੀ ਨੂੰ 500 ਕਰੋੜ ਦਾ ਘਪਲਾ ਦਸ ਚੁੱਕੀ ਹੈ। ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਇਸ ਨੀਤੀ ਦੀ CBI ਅਤੇ ਈਡੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਅਸਲ ਵਿੱਚ ਪੰਜਾਬ ਵਿੱਚ ਵਿਰੋਧੀ ਇਹ ਦਲੀਲ ਦੇ ਰਹੇ ਹਨ ਕਿ ਦਿੱਲੀ ਅਤੇ ਪੰਜਾਬ ਦੀ ਸ਼ਰਾਬ ਦੀ ਨੀਤੀ ਇੱਕੋ ਹੈ। CBI ਨੇ ਦਿੱਲੀ ਵਿੱਚ ਇਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਹੈ।
Comment here