ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਭੈਣ ਇੰਦਰਜੀਤ ਕੌਰ ਦਾ ਦੇਹਾਂਤ ਹੋ ਗਿਆ। ਉਹ ਕਾਫੀ ਦੇਰ ਤੋਂ ਬੀਮਾਰ ਚੱਲ ਰਹੇ ਸਨ। ਬੀਮਾਰੀ ਨਾਲ ਜੂਝਦੇ ਹੋਏ ਉਨ੍ਹਾਂ ਨੇ ਫਾਨੀ ਦੁਨੀਆ ਨੂੰ ਸਦੀਵੀਂ ਵਿਛੋੜਾ ਦੇ ਦਿੱਤਾ।

ਸਾਂਸਦ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਕਾਫੀ ਦੁੱਖ ਹੋ ਰਿਹਾ ਹੈ ਕਿ ਮੇਰੀ ਵੱਡੀ ਭੈਣ ਸਰਦਾਰਨੀ ਇੰਦਰਜੀਤ ਕੌਰ ਔਖੇ ਸਮੇਂ ਵਿਚ ਹਮੇਸ਼ਾ ਮੇਰੇ ਨਾਲ ਖੜ੍ਹੇ ਹਨ ਤੇ ਅੱਜ ਉਨ੍ਹਾਂ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਮੈਂ ਗੁਰੂ ਮਹਾਰਾਜ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਸਾਨੂੰ ਇਸ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ l
Comment here