ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਕਿਸਾਨ ਵਿੰਗ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੁਹਾਲੀ ਦੇ ਫੇਜ਼-1 ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਤੇ ਜਾਅਲੀ ਸੂਚਨਾ ਫੈਲਾਉਣ ਦੇ ਇਲਜ਼ਾਮ ਲੱਗੇ ਹਨ।
ਇਨ੍ਹਾਂ ਦੋਵਾਂ ਆਗੂਆਂ ‘ਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਚੇਅਰਮੈਨਾਂ ਦੀ ਸੂਚੀ ਸਾਂਝੀ ਕੀਤੀ ਹੈ, ਜੋ ਕਿ ਪੂਰੀ ਤਰ੍ਹਾਂ ਫਰਜ਼ੀ ਅਤੇ ਮਨਘੜੰਤ ਹੈ। ਅਰਵਿੰਦ ਕੇਜਰੀਵਾਲ ਦੇ ਹਸਤਾਖਰ ਵਾਲਾ ਫੇਕ ਲੈਟਰ ਹੈੱਡ ਬਣਾ ਕੇ ਇਹ ਸੂਚੀ ਜਾਰੀ ਕੀਤੀ ਗਈ ਹੈ।

ਦੱਸ ਦੇਈਏ ਕਿ ਪਾਰਟੀ ਵੱਲੋਂ ਅਜੇ ਤੱਕ ਅਜਿਹੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਨਾਲ ਸਬੰਧਤ ਪ੍ਰਭਜੋਤ ਕੌਰ ਨਾਂ ਦੀ ਮਹਿਲਾ ਆਗੂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਦਰਅਸਲ, ਇਸ ਸੂਚੀ ਨੂੰ ਸਾਂਝਾ ਕਰਦੇ ਹੋਏ ਦੋਵਾਂ ਨੇਤਾਵਾਂ ਨੇ ਲਿਖਿਆ ਕਿ ਇਹ ਸੂਚੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਜਾਰੀ ਕੀਤੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਜਾਂ ਪਾਰਟੀ ਆਗੂਆਂ ਦੀ ਪੰਜਾਬ ਵਿੱਚ ਕੋਈ ਸੁਣਵਾਈ ਨਹੀਂ ਹੈ। ਸਾਰੇ ਫੈਸਲੇ ਦਿੱਲੀ ਤੋਂ ਲਏ ਜਾਂਦੇ ਹਨ।
Comment here