ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ। ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਸ ਪੋਸਟ ਸਾਂਝੀ ਕੀਤੀ ਹੈ। ਤੁਸੀਂ ਵੀ ਵੇਖੋ ਉਨ੍ਹਾਂ ਨੇ ਸਾਂਝੀ ਕੀਤੀ ਗਈ ਇਸ ਵਿੱਚ ਕੀ ਕਿਹਾ।
ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ। ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਵਿੱਚ ਅੰਮ੍ਰਿਤਸਰ ਤੋਂ ਰਾਜਨ, ਸੰਜੇ ਕੁਮਾਰ, ਬਰਨਾਲਾ ਤੋਂ ਕਮਲਦੀਪ, ਬਠਿੰਡਾ ਤੋਂ ਅਮਨਦੀਪ ਸਿੰਘ ਸੇਖੋਂ, ਫਰੀਦਕੋਟ ਤੋਂ ਪਰਮਿੰਦਰ ਸਿੰਘ, ਫਤਹਿਗੜ੍ਹ ਸਾਹਿਬ ਤੋਂ ਨੌਰੰਗ ਸਿੰਘ, ਰਾਜਿੰਦਰ ਕੌਰ, ਫਾਜ਼ਿਲਕਾ ਤੋਂ ਸੋਮਾ ਰਾਣੀ, ਪ੍ਰਭਦੀਪ ਸਿੰਘ, ਸੁਰਿੰਦਰ ਕੁਮਾਰ, ਹਰੀਸ਼ ਕੁਮਾਰ, ਫਿਰੋਜ਼ਪੁਰ ਤੋਂ ਸੋਨੀਆ, ਬੀ ਆਨੰਦ, ਰਵੀਇੰਦਰ ਸਿੰਘ, ਰਾਕੇਸ਼ ਕੁਮਾਰ, ਗੁਰਦਾਸਪੁਰ ਤੋਂ ਪਲਵਿੰਦਰ ਸਿੰਘ, ਜਸਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਸੇਵਾ ਸਿੰਘ, ਸੰਦੀਪ ਸਿੰਘ, ਜਸਵੀਰ ਸਿੰਘ, ਨਿਤਿਨ ਸੁਮਾਨ, ਕਪੂਰਥਲਾ ਤੋਂ ਸੁਨੀਤਾ ਸਿੰਘ ਸ਼ਾਮਲ ਹਨ।