ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸੀ.ਐਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਉਨ੍ਹਾਂ ਨੇ ਕਿਹਾ- ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ।
Comment here