ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈ-ਮੇਲ ‘ਤੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਰਾਜਸਥਾਨ ਤੋਂ ਮਾਨਸਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ ਜਿਸ ਕਾਰਨ ਮਾਨਸਾ ਪੁਲਿਸ ਨੇ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ।
ਮਾਨਸਾ ਦੇ ਐੱਸਐੱਸਪੀ ਗੌਰਵ ਤੁਰਾ ਨੇ ਦੱਸਿਆ ਕਿ ਜੋਧਪੁਰ ਦੇ ਮਹੀਪਾਲ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ ਜਿਸ ਦੇ ਕਬਜ਼ੇ ਤੋਂ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿਛ ਵਿਚ ਉਸ ਨੇ ਦੱਸਿਆ ਕਿ ਉਸ ਨੇ ਇਹ ਸਾਰਾ ਕੁਝ ਮਸ਼ਹੂਰ ਹੋਣ ਲਈ ਕੀਤਾ ਸੀ। ਉਸ ਨੇ ਇੰਸਟਾਗ੍ਰਾਮ ‘ਤੇ ਆਪਣੀ ਆਈਡੀ ਬਣਾਈ ਸੀ, ਉਸ ਨੂੰ ਲੱਗਦਾ ਸੀ ਕਿ ਅਜਿਹਾ ਕਰਨ ਨਾਲ ਉਸ ਦੇ ਫਾਲੋਅਰਸ ਵਧ ਜਾਣਗੇ ਪਰ ਇਸੇ ਚੱਕਰ ਵਿਚ ਹੁਣ ਉਹ ਸਲਾਖਾਂ ਦੇ ਪਿੱਛੇ ਪਹੁੰਚ ਗਿਆ ਹੈ।
ਮਾਨਸਾ ਪੁਲਿਸ ਨੇ ਦੱਸਿਆ ਕਿ ਦਿੱਲੀ ਪੁਲਿਸ ਨਾਲ ਤਾਲਮੇਲ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜ਼ਿਲ੍ਹਾ ਜੋਧਪੁਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਕੱਦਮੇ ਦੀ ਸਾਇੰਟੇਫਿਕ ਤਰੀਕੇ ਨਾਲ ਤਫਤੀਸ਼ ਕਰਕੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Comment here