NationNewsPunjab newsWorld

ਗੈਂਗਸਟਰ ਲਾਰੈਂਸ ਦੀ ਪੇਸ਼ੀ, ਵੀਡੀਓ ਕਾਨਫਰੰਸ ਦਾ ਕਹਿ ਚੁੱਪ-ਚਪੀਤੇ ਖਰੜ ਕੋਰਟ ਲਿਆਈ ਪੁਲਿਸ

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। ਇਸ ਕਰਕੇ ਵੀਰਵਾਰ ਨੂੰ ਉਸ ਦੀ ਖਰੜ ਅਦਾਲਤ ਵਿੱਚ ਪੇਸ਼ੀ ਦੌਰਾਨ ਨਵਾਂ ਮੋੜ ਆਇਆ।। ਪਹਿਲਾਂ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਪ੍ਰੋਡਕਸ਼ਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਚਾਨਕ ਉਸ ਨੂੰ ਸਖ਼ਤ ਸੁਰੱਖਿਆ ਹੇਠ ਗੁਪਤ ਤਰੀਕੇ ਨਾਲ ਖਰੜ ਅਦਾਲਤ ਵਿੱਚ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੁੜ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

ਸੂਤਰਾਂ ਮੁਤਾਬਕ ਪੁਲਿਸ ਨੂੰ ਲਾਰੈਂਸ ‘ਤੇ ਬੰਬੀਹਾ ਗੈਂਗ ਦੇ ਹਮਲੇ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀ ਸਖਤੀ ਕੀਤੀ ਜਾ ਰਹੀ ਹੈ।

Lawrence appearance in kharar
Lawrence appearance in kharar

ਇਸ ਤੋਂ ਪਹਿਲਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਪੁਲਿਸ ਨੂੰ ਇਨਪੁਟ ਦਿੱਤੇ ਸਨ, ਜਿਸ ‘ਚ ਕਿਹਾ ਗਿਆ ਸੀ ਕਿ ਅਦਾਲਤ ‘ਚ ਪੇਸ਼ੀ ਦੌਰਾਨ ਲਾਰੈਂਸ ‘ਤੇ ਹਮਲਾ ਹੋ ਸਕਦਾ ਹੈ। ਬੰਬੀਹਾ ਗੈਂਗ ਦੇ ਸ਼ੂਟਰ ਅਦਾਲਤੀ ਸਟਾਫ਼ ਜਾਂ ਵਕੀਲਾਂ ਦੀ ਮੌਜੂਦਗੀ ਵਿੱਚ ਅਜਿਹਾ ਕਰ ਸਕਦੇ ਹਨ। ਇਸ ਤੋਂ ਬਾਅਦ ਲਾਰੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਾਰੇ ਸੁਪਰੀਮ ਕੋਰਟ ਨੂੰ ਰਿਪੋਰਟ ਦੇਣੀ ਹੈ। ਲਾਰੈਂਸ ਦੇ ਪਿਤਾ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਤੋਂ ਲਾਰੈਂਸ ਖਿਲਾਫ ਦਰਜ ਸਾਰੇ ਮਾਮਲਿਆਂ ਦੀ ਜਾਣਕਾਰੀ ਮੰਗੀ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਅਗਲੀ ਯੋਜਨਾ ਬਾਰੇ ਵੀ ਕਿਹਾ ਗਿਆ ਹੈ। ਸੁਪਰੀਮ ਕੋਰਟ ‘ਚ ਪਿਤਾ ਨੇ ਕਿਹਾ ਕਿ ਪੰਜਾਬ ਪੁਲਸ ਵੱਖ-ਵੱਖ ਮਾਮਲਿਆਂ ‘ਚ ਲਾਰੈਂਸ ਨੂੰ ਲੈ ਕੇ ਕਈ ਜ਼ਿਲਿਆਂ ‘ਚ ਘੁੰਮ ਰਹੀ ਹੈ।

Comment here

Verified by MonsterInsights