ਪੰਜਾਬ ਦੇ ਲੁਧਿਆਣਾ ‘ਚ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਕਾਰ ‘ਚ ਬੈਠ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਕੰਵਲਜੀਤ ਸਿੰਘ (37) ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵਟਸਐਪ ‘ਤੇ ਸਟੇਟਸ ਪਾ ਦਿੱਤਾ ਸੀ ਅਤੇ ਖੁਦਕੁਸ਼ੀ ਨੋਟ ਵੀ ਲਿਖਿਆ ਸੀ। ਪੁਲਸ ਨੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਦਾ ਚਾਚਾ ਪੁਲਿਸ ਮੁਲਾਜ਼ਮ ਹੈ, ਜਿਸ ਦਾ ਨਾਂ ਵੀ ਮੁਲਜ਼ਮਾਂ ਵਿੱਚ ਸ਼ਾਮਲ ਹੈ। ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ ਵਾਸੀ ਅੰਮ੍ਰਿਤਸਰ, ਸਵਿੰਦਰਪਾਲ ਕੌਰ ਪਤਨੀ ਹਰਜੀਤ ਸਿੰਘ, ਜੋਗਿੰਦਰ ਸਿੰਘ ਵਾਸੀ ਪਿੰਡ ਸਾਦਿਕ, ਫਰੀਦਕੋਟ, ਕੁਲਵੰਤ ਕੌਰ, ਜੋਗਿੰਦਰ ਦੀ ਪਤਨੀ ਅਤੇ ਉਨ੍ਹਾਂ ਦੇ ਲੜਕੇ ਕਸ਼ਮੀਰ ਸਿੰਘ ਵਜੋਂ ਹੋਈ ਹੈ। ਫੁੱਫੜ ਹਰਜੀਤ ਸਿੰਘ ਪੁਲਿਸ ਅਫਸਰ ਹੈ।
Comment here