Site icon SMZ NEWS

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਭਲਕੇ ਚੰਡੀਗੜ੍ਹ ‘ਚ ਕਰਨਗੇ ਘੇਰਾਓ, ਬੱਸਾਂ ਦੇ ਚੱਕੇ ਜਾਮ ਦੀ ਚੇਤਾਵਨੀ

ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਠੇਕੇ ਅਤੇ ਆਊਟਸੋਰਸਿੰਗ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਪੰਜਾਬ ਸਰਕਾਰ ਲਈ ਮੁਸੀਬਤ ਬਣ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਸੰਘਰਸ਼ ਦੇ ਰਾਹ ‘ਤੇ ਅੱਗੇ ਵਧਦੀ ਨਜ਼ਰ ਆ ਰਹੀ ਹੈ।

punjab roadways contract worker

ਯੂਨੀਅਨ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰੋਡਵੇਜ਼ ਦੇ ਮੁੱਖ ਦਫਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਘਿਰਾਓ ਦੌਰਾਨ ਪੰਜਾਬ ਰੋਡਵੇਜ਼ ਦੇ ਹਰੇਕ ਡਿਪੂ ਤੋਂ 35-35 ਮੁਲਾਜ਼ਮ ਹਾਜ਼ਰ ਰਹਿਣਗੇ। ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਹੇ ਪੰਜਾਬ ਰੋਡਵੇਜ਼ ਲਈ ਇੰਨੀ ਵੱਡੀ ਗਿਣਤੀ ਵਿੱਚ ਠੇਕੇ ਦੇ ਮੁਲਾਜ਼ਮਾਂ ਦਾ ਚੰਡੀਗੜ੍ਹ ਦਾ ਘਿਰਾਓ ਕਰਨ ਜਾਣਾ ਰੈਗੂਲਰ ਬੱਸਾਂ ਦੇ ਸੰਚਾਲਨ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਯੂਨੀਅਨ ਦੀ ਜਲੰਧਰ ਇਕਾਈ ਦੇ ਜਨਰਲ ਸਕੱਤਰ ਵਿਕਰਮ ਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਦੋਵਾਂ ਡਿਪੂਆਂ ਦੇ 35-35 ਮੁਲਾਜ਼ਮ ਮੰਗਲਵਾਰ ਨੂੰ ਜਲੰਧਰ ਤੋਂ ਚੰਡੀਗੜ੍ਹ ਆ ਕੇ ਮੁੱਖ ਦਫਤਰ ਦਾ ਘਿਰਾਓ ਕਰਨ ਜਾ ਰਹੇ ਹਨ। ਹਾਲਾਂਕਿ ਯੂਨੀਅਨ ਦਾ ਮੰਗਲਵਾਰ ਨੂੰ ਸਰਕਾਰੀ ਬੱਸਾਂ ਨੂੰ ਰੋਕਣ ਦਾ ਕੋਈ ਇਰਾਦਾ ਨਹੀਂ ਹੈ।

Exit mobile version