Site icon SMZ NEWS

ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ ‘ਚ ਹਰਕਤ ‘ਚ ਆਈ ਮੁੰਬਈ ਪੁਲਿਸ, ਚੁੱਕਣ ਜਾ ਰਹੀ ਇਹ ਵੱਡਾ ਕਦਮ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਦੋਂ ਤੋਂ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਉਦੋਂ ਤੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Salman Khan Threat Case

ਹਾਲ ਹੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਦਾ ਨਿਸ਼ਾਨਾ ਸਲਮਾਨ ਖਾਨ ਹਨ। ਇਸ ਮਾਮਲੇ ਵਿੱਚ ਮੁੰਬਈ ਦੀ ਬਾਂਦਰਾ ਪੁਲਿਸ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਚਰਚਾ ਵਿੱਚ ਹੈ। ਚਰਚਾ ਤੋਂ ਬਾਅਦ ਸਿੱਧੂ ਮੂਸੇਵਾਲਾ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਟੀਮ ਭੇਜੀ ਜਾਵੇਗੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਕਪਿਲ ਪੰਡਿਤ ਤੋਂ ਪੁੱਛਗਿੱਛ ਦੀ ਜਾਣਕਾਰੀ ਦਿੱਤੀ ਸੀ। ਉਸ ਨੇ ਦੱਸਿਆ ਸੀ ਕਿ ਲਾਰੇਂਸ ਬਿਸ਼ਨੋਈ ਨੇ ਕਪਿਲ ਨੂੰ ਸਲਮਾਨ ਖਾਨ ਦੀ ਰੇਕੀ ਕਰਨ ਦਾ ਟਾਸਕ ਦਿੱਤਾ ਸੀ। ਇਸ ਖੁਲਾਸੇ ਤੋਂ ਬਾਅਦ ਮੁੰਬਈ ਪੁਲਿਸ ਨੇ ਇੱਕ ਟੀਮ ਬਣਾ ਕੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਦਾ ਫੈਸਲਾ ਕੀਤਾ ਹੈ।

Exit mobile version