ਵਧਦੀ ਤਕਨਾਲੋਜੀ ਦੇ ਨਾਲ, ਸਾਈਬਰ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ‘ਪਾਵਰ ਕੱਟ’ ਦੇ ਨਾਂ ‘ਤੇ ਠੱਗੀ ਮਾਰਨ ਵਾਲਿਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਡਿਜੀਟਲ ਮੀਡੀਆ/ਸੋਸ਼ਲ ਮੀਡੀਆ/ਐਸਐਮਐਸ ਰਾਹੀਂ ਫਰਜ਼ੀ ਸੰਦੇਸ਼ ਫੈਲਾਇਆ ਜਾ ਰਿਹਾ ਹੈ। ਇਸ ਵਿੱਚ ਖਪਤਕਾਰਾਂ ਨੂੰ ਡਰ ਪਾਇਆ ਜਾ ਰਿਹਾ ਹੈ ਕਿ ਰਾਤ 9.30 ਵਜੇ ਬਿਜਲੀ ਦਫ਼ਤਰ ਵੱਲੋਂ ਉਨ੍ਹਾਂ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਮੈਸੇਜ ‘ਚ ਲੋਕਾਂ ਨੂੰ ਪੁਰਾਣੇ ਬਿੱਲ ‘ਚ ਕੋਈ ਗਲਤੀ ਦੱਸ ਕੇ ਪੇਮੈਂਟ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਐਪ ਡਾਊਨਲੋਡ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਰਾਹੀਂ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਦੇ ਬਿਜਲੀ ਵਿਭਾਗ ਵੱਲੋਂ ਅਜਿਹੇ ਸੰਦੇਸ਼ ਨਹੀਂ ਭੇਜੇ ਜਾ ਰਹੇ ਹਨ। ਇਹ ਪੂਰੀ ਤਰ੍ਹਾਂ ਫਰਜ਼ੀ ਹਨ। ਕੁਝ ਖਪਤਕਾਰ ਵੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ।
Comment here