Site icon SMZ NEWS

ਸੰਗਠਨ ਮਜ਼ਬੂਤੀ ‘ਚ ਜੁਟੀ ਪੰਜਾਬ ਕਾਂਗਰਸ, ਪ੍ਰਧਾਨ ਰਾਜਾ ਵੜਿੰਗ ਨੇ 17 ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗ ਗਈ ਹੈ।ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 17 ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਦੀ ਸੂਚੀ ਜਾਰੀ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਪੂਰੀ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਵਲੋਂ 118 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਸੀ। ਦੱਸ ਦੇਈਏ ਕਿ ਪੰਜਾਬ ਵਿਚ ਕਾਂਗਰਸ ਦੀ ਹਾਲਤ ਕਮਜ਼ੋਰ ਹੋ ਚੁੱਕੀ ਹੈ। ਇਸ ਦੀ ਵਜ੍ਹਾ ਦਿੱਗਜ਼ਾਂ ਦਾ ਸਾਥ ਛੱਡਣਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡੀ। ਫਿਰ ਸੁਨੀਲ ਜਾਖੜ ਤੇ 4 ਸਾਬਕਾ ਮੰਤਰੀ ਕਾਂਗਰਸ ਛੱਡ ਗਏ ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ਦਾ ਝਗੜਾ ਚੱਲਿਆ। ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਫਿਰ ਸਿੱਧੂ ਤੇ ਚੰਨੀ ਭਿੜ ਗਏ। ਪੰਜਾਬ ਕਾਂਗਰਸ ਗੁੱਟਬਾਜ਼ੀ ਵਿਚ ਵੰਡੀ ਗਈ।

ਆਪਸੀ ਲੜਾਈ ਕਾਰਨ 2017 ਤੋਂ 77 ਸੀਟਾਂ ਜਿੱਤਣ ਵਾਲੀ ਕਾਂਗਰਸ 2022 ਵਿਚ 18 ਸੀਟਾਂ ‘ਤੇ ਸਿਮਟ ਕੇ ਰਹਿ ਗਈ। ਕਈ ਦਿੱਗਜ਼ ਕਾਂਗਰਸੀ ਹਾਰ ਗਏ। ਨਵਜੋਤ ਸਿੰਘ ਸਿੱਧੂ ਵੀ ਅੰਮ੍ਰਿਤਸਰ ਪੱਛਮ ਤੋਂ ਹਾਰ ਗਏ। ਸੀਐੱਮ ਰਹੇ ਚਰਨਜੀਤ ਸਿੰਘ ਚੰਨੀ ਭਦੌੜ ਤੇ ਚਮਕੌਰ ਸਾਹਿਬ ਦੋਵੇਂ ਸੀਟਾਂ ਤੋਂ ਹਾਰੇ।

Exit mobile version