Site icon SMZ NEWS

AAP ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸੂਰਜੀ ਊਰਜਾ ਨਾਲ ਚੱਲਣਗੇ ਖੇਤੀ ਟਿਊਬਵੈੱਲ !

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਮਾਨ ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਲਈ ਯੋਜਨਾ ਬਣਾਈ ਜਾ ਰਹੀ ਹੈ ਕਿ ਪੰਜਾਬ ਭਰ ਵਿੱਚੋਂ ਇੱਕ ਲੱਖ ਖੇਤੀਬਾੜੀ ਨਾਲ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚਲਾਇਆ ਜਾਏਗਾ ।

Mann Govt big announcement

ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਨੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਭਰ ਵਿੱਚੋਂ 1 ਲੱਖ ਖੇਤੀਬਾੜੀ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵੱਲ ਤਬਦੀਲ ਕਰੇਗੀ । ਜਿਸ ਨਾਲ ਤਕਰੀਬਨ ਬਿਜਲੀ ਸਬਸਿਡੀ ਵਿੱਚੋਂ 200 ਕਰੋੜ ਦੀ ਬੱਚਤ ਹੋਵੇਗੀ । ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਟਿਊਬਵੈੱਲਾਂ ਨੂੰ ਵੀ ਸੂਰਜੀ ਊਰਜਾ ਵੱਲ ਤਬਦੀਲ ਕਰਾਂਗੇ ।

Exit mobile version