Site icon SMZ NEWS

ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਲੀ ਦੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾਂ ‘ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਲ ਹੈ। ਇਸੇ ਸਬੰਧੀ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ । ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ CM ਕੇਜਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

Minister Kuldeep dhaliwal meet Arvind kejriwal

ਕੁਲਦੀਪ ਧਾਲੀਵਾਲ ਨੇ CM ਕੇਜਰੀਵਾਲ ਨਾਲ ਮੁਲਾਕਾਤ ਕਰਨ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਰੋਕਣ ਲਈ ਆਪਣੇ ਪੱਧਰ ‘ਤੇ ਪੂਰੀ ਕੋਸ਼ਿਸ਼ ਕਰੇਗੀ । ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।

ਇਸ ਤੋਂ ਅੱਗੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਦੇ ਹੋਰ ਕਈ ਵਿਭਾਗ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ-ਵੱਖ ਉਪਰਾਲੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ । ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਾਡੀ ਜ਼ਮੀਨ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਿਮਾਰੀਆਂ ਤੋਂ ਮੁਕਤ ਸਾਫ਼ ਸੁਥਰੇ ਵਾਤਾਵਰਨ ਦਾ ਆਨੰਦ ਮਾਣ ਸਕਣ ।

Exit mobile version