ਭਾਰਤੀ ਜਨਤਾ ਪਾਰਟੀ ਵੱਲੋਂ ਆਪ੍ਰੇਸ਼ਨ ਲੋਟਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖਰੀਦ-ਫਰੋਖਤ ਦੇ ਇਲਜ਼ਾਮਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਆਪ’ ਦੇ ਸਾਰੇ ਵਿਧਾਇਕਾਂ ਅਤੇ ਰਾਜ ਸਭਾ ਮੈਂਬਰਾਂ ਨੂੰ 18 ਸਤੰਬਰ ਨੂੰ ਦਿੱਲੀ ਪਹੁੰਚਣ ਲਈ ਕਿਹਾ ਹੈ। ਪਾਰਟੀ ਦੇ ਇੱਕ ਸੀਨੀਅਰ ਵਿਧਾਇਕ ਵੱਲੋਂ ਇਸਦੀ ਪੁਸ਼ਟੀ ਕੀਤੀ ਗਈ ਹੈ।
ਪਾਰਟੀ ਨੇ ਜਿਸ ਤਰ੍ਹਾਂ ਵਿਧਾਇਕਾਂ ਦੀ ਖਰੀਦੋ-ਫਰੋਖਤ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ, ਉਸ ਤੋਂ ਸਾਫ਼ ਹੈ ਕਿ ਪਾਰਟੀ ਇਸ ਮੁੱਦੇ ਨੂੰ ਠੰਢਾ ਨਹੀਂ ਹੋਣ ਦੇਣਾ ਚਾਹੁੰਦੀ । ਪੰਜਾਬ ਦੇ ਵਿਧਾਇਕਾਂ ਦੀ ਇਹ ਮੀਟਿੰਗ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਅਹਿਮ ਹੈ । ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਰੇ ਵਿਧਾਇਕਾਂ ਨੂੰ ਇੱਕਜੁੱਟ ਰਹਿਣ ਦੀ ਗੱਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਦਰਮਿਆਨ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਭਰੋਸੇ ਦਾ ਵੋਟ ਹਾਸਲ ਕੀਤਾ ਸੀ। ਉਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ । ਉਨ੍ਹਾਂ ਕਿਹਾ ਕਿ ਪਾਰਟੀ ਦਾ ਅੰਦਰੂਨੀ ਕਲੇਸ਼ ਉਨ੍ਹਾਂ ਨੂੰ ਸਤਾ ਰਿਹਾ ਹੈ ਅਤੇ ਇਸ ਦਾ ਦੋਸ਼ ਭਾਜਪਾ ‘ਤੇ ਲਾਇਆ ਜਾ ਰਿਹਾ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੇ ਕੇ ਖਰੀਦਣ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਇੱਕ ਨਵਾਂ ਖੁਲਾਸਾ ਕੀਤਾ ਕਿ ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਦੇ ਨੇਤਾਵਾਂ ਨੇ ਉਨ੍ਹਾਂ ਦੀ ਪਾਰਟੀ ਦੇ 10 ਵਿਧਾਯਿਆਕਨ ਨੂੰ ਖਰੱਸੜਨ ਤੇ ਡਰਾਉਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ‘ਆਪ’ ਵਿਧਾਇਕਾਂ ਨੇ DGP ਗੌਰਵ ਯਾਦਵ ਦੇ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸ਼ਿਕਾਇਤ ਵੀ ਦਿੱਤੀ ਹੈ।