ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਸੂਬਾ ਅਤੇ ਜ਼ਿਲ੍ਹਾ ਪੱਧਰ ਤੇ ਆਬਜ਼ਰਵਰ ਅਤੇ ਕੋਆਰਡੀਨੇਸ਼ਨ ਕਮੇਟੀ ਲਾਉਣ ਦਾ ਫੈਸਲਾ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਲਿਸਟ ਮੁਤਾਬਕ ਸ. ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਆਬਜ਼ਰਵਰ ਹੋਣਗੇ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਾਣੀਕੇ, ਬੀਬੀ ਜਗੀਰ ਕੌਰ ਅਤੇ ਅਨਿਲ ਜੋਸ਼ੀ ਸੂਬਾ ਆਬਜ਼ਰਵਰ ਹੋਣਗੇ। ਡਾ. ਦਲਜੀਤ ਸਿੰਘ ਚੀਮਾ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਜਿੰਮੇਵਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਜ਼ਿਲ੍ਹਾਵਾਰ ਆਬਰਜ਼ਰਵਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ (ਸ਼ਹਿਰੀ), ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਹਰਮੀਤ ਸਿੰਘ ਸੰਧੂ ਅੰਮ੍ਰਿਤਸਰ (ਦਿਹਾਤੀ), ਸਿਕੰਦਰ ਸਿੰਘ ਮਲੂਕਾ ਅਤੇ ਪ੍ਰਕਾਸ਼ ਚੰਦ ਗਰਗ ਜ਼ਿਲ੍ਹਾ ਪਟਿਆਲਾ, ਜਨਮੇਜਾ ਸਿੰਘ ਸੇਖੋਂ ਮੋਗਾ, ਮਹੇਸਇੰਦਰ ਸਿੰਘ ਗਰੇਵਾਲ ਰੋਪੜ, ਸ਼ਰਨਂਜੀਤ ਸਿੰਘ ਢਿੱਲੋਂ ਜਲੰਧਰ (ਦਿਹਾਤੀ), ਗੁਲਜ਼ਾਰ ਸਿੰਘ ਰਣੀਕੇ ਤੇ ਵੀਰ ਸਿੰਘ ਲੋਪੋਕੇ ਗੁਰਦਾਸਪੁਰ, ਸੁਰਜੀਤ ਸਿੰਘ ਰੱਖੜਾ ਫਤਿਹਗੜ੍ਹ ਸਾਹਿਬ, ਹੀਰਾ ਸਿੰਘ ਗਾਬੜੀਆ ਪੁਲਿਸ ਖੰਨਾ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਤੋਂ ਇਲਾਵਾ ਪਰਮਬੰਸ ਸਿੰਘ ਰੋਮਾਣਾ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਬਰਨਾਲਾ, ਇਕਬਾਲ ਸਿੰਘ ਝੂੰਦਾ ਅਤੇ ਨੁਸਰਤ ਇਕਰਾਮ ਖਾਂ ਸੰਗਰੂਰ ਅਤੇ ਮਾਲੇਰਕੋਟਲਾ, ਵਰਦੇਵ ਸਿੰਘ ਮਾਨ ਅਤੇ ਹਰਪ੍ਰੀਤ ਸਿੰਘ ਕੋਟਭਾਈ ਬਠਿੰਡਾ, ਬਲਦੇਵ ਸਿੰਘ ਮਾਨ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਮਾਨਸਾ, ਗੁਰਪ੍ਰਤਾਪ ਸਿੰਘ ਵਡਾਲਾ ਜਿਲਾ ਫਰੀਦਕੋਟ, ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾ ਮੋਹਾਲੀ, ਸੋਹਣ ਸਿੰਘ ਠੰਡਲ ਤਰਨਤਾਰਨ, ਪਵਨ ਕੁਮਾਰ ਟੀਨੂੰ ਅਤੇ ਰਵੀਕਰਨ ਸਿੰਘ ਕਾਹਲੋਂ ਹੁਸ਼ਿਆਰਪੁਰ, ਤੀਰਥ ਸਿੰਘ ਮਾਹਲਾ ਪੁਲਿਸ ਜਗਰਾਉਂ, ਸੁਰਿੰਦਰ ਸਿੰਘ ਠੇਕੇਦਾਰ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਸੁੱਖੀ ਜਲੰਧਰ (ਸਹਿਰੀ), ਸ. ਗੁਰਬਚਨ ਸਿੰਘ ਬੱਬੇਹਾਲੀ ਅਤੇ ਰਾਜ ਕੁਮਾਰ ਗੁਪਤਾ ਜਿਲਾ ਪਠਾਨਕੋਟ, ਮਨਤਾਰ ਸਿੰਘ ਬਰਾੜ ਫਾਜਲਿਕਾ, ਪ੍ਰੋ ਵਿਰਸਾ ਸਿੰਘ ਵਲਟੋਹਾ ਫਿਰੋਜਪੁਰ, ਐਨ.ਕੇ.ਸ਼ਰਮਾ ਲੁਧਿਆਣਾ (ਸ਼ਹਿਰੀ), ਜਗਬੀਰ ਸਿੰਘ ਬਰਾੜ ਅਤੇ ਬਰਜਿੰਦਰ ਸਿੰਘ ਬਰਾੜ ਕਪੂਰਥਲਾ ਦੇ ਜ਼ਿਲ੍ਹਾਵਾਰ ਆਬਜ਼ਰਵਰ ਹੋਣਗੇ।