Site icon SMZ NEWS

ਸਰੀ ‘ਚ 40 ਪੰਜਾਬੀ ਨੌਜਵਾਨਾਂ ਨੇ ਘੇਰੀ ਪੁਲਿਸ ਅਫਸਰ ਦੀ ਕਾਰ, ਸਾਰਿਆਂ ਨੂੰ ਭੇਜਿਆ ਜਾ ਸਕਦੈ ਵਾਪਸ ਭਾਰਤ

ਕੈਨੇਡਾ ਦੇ ਸਰੀ ਵਿੱਚ 40 ਪੰਜਾਬੀ ਨੌਜਵਾਨਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਬੁੱਧਵਾਰ ਨੂੰ ਤਕਰੀਬਨ 40 ਪੰਜਾਬੀ ਨੌਜਵਾਨਾਂ ਵੱਲੋਂ ਇੱਕ ਪੁਲਿਸ ਅਫ਼ਸਰ ਦਾ ਡਿਊਟੀ ਦੌਰਾਨ ਰਸਤਾ ਰੋਕਿਆ ਗਿਆ। ਪੰਜਾਬੀਆਂ ਵੱਲੋਂ ਪੁਲਿਸ ਅਫ਼ਸਰ ਦੀ ਗੱਡੀ ਰੋਕ ਕੇ ਉਸਦਾ ਘਿਰਾਓ ਕੀਤਾ ਗਿਆ। ਜਿਸ ਕਾਰਨ ਇਨ੍ਹਾਂ ਪੰਜਾਬੀਆਂ ‘ਤੇ ਇੱਕ ਪੁਲਿਸ ਅਫ਼ਸਰ ਨੂੰ ਉਸਦੀ ਡਿਊਟੀ ਨਿਭਾਉਣ ਤੋਂ ਰੋਕਣ ਅਤੇ ਉਸਦਾ ਰਸਤਾ ਰੋਕਣ ਦੇ ਦੋਸ਼ ਲਗਾਏ ਗਏ ਹਨ। ਜਿਸ ਕਾਰਨ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 40 ਪੰਜਾਬੀਆਂ ਵਿੱਚ ਜ਼ਿਆਦਾਤਰ ਨੌਜਵਾਨ ਵਿਦਿਆਰਥੀ ਸਨ।

40 Punjabi youths block

ਕੈਨੇਡਾ ਪੁਲਿਸ ਦੇ ਕਾਂਸਟੇਬਲ ਸਰਬਜੀਤ ਸੰਘਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਨੇ ਹਿੱਲ ਪਲਾਜ਼ਾ 72 ਐਵੇਨਿਊ ਨੇੜੇ ਤਿੰਨ ਘੰਟਿਆਂ ਤੋਂ ਕਾਰ ਵਿੱਚ ਉੱਚੀ ਆਵਾਜ਼ ਵਿੱਚ ਸੰਗੀਤ ਵਜਾ ਕੇ ਘੁੰਮ ਰਹੇ ਵਿਅਕਤੀ ਨੂੰ ਰੋਕਿਆ ਤੇ ਉਸ ਨੂੰ ਟਰੈਫਿਕ ਨੋਟਿਸ ਜਾਰੀ ਕਰ ਦਿੱਤਾ। ਪੁਲਿਸ ਅਧਿਕਾਰ ਵੱਲੋਂ ਕਾਰ ਚਾਲਕ ਨੂੰ ਕਾਰ ਤੋਂ ਲਾਊਡਸਪੀਕਰ ਹਟਾਉਣ ਦਾ ਨੋਟਿਸ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਉਸ ਅਫ਼ਸਰ ਦਾ ਘਿਰਾਓ ਕੀਤਾ ਤੇ ਉਸ ਨਾਲ ਬਦਸਲੂਕੀ ਕੀਤੀ।ਇਸ ਤੋਂ ਅੱਗੇ ਸੰਘਾ ਨੇ ਕਿਹਾ ਕਿ ਕੈਨੇਡਾ ਦੇ ਅਰਥਚਾਰੇ ਤੇ ਵਿਕਾਸ ਵਿੱਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਪਰ ਕੁਝ ਸ਼ਰਾਰਤੀ ਅਨਸਰ ਇੱਥੇ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਤਕਰੀਬਨ 40 ਨੌਜਵਾਨ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਤੇ ਸੈਲਾਨੀ ਹਨ। ਇਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ ।

Exit mobile version