Site icon SMZ NEWS

ਧਰਮ ਪਰਿਵਰਤਨ ਰੋਕਣ ਲਈ SGPC ਦਾ ਉਪਰਾਲਾ, ਚੁਣੇ 117 ਵਲੰਟੀਅਰ, ਸਿੱਖੀ ਬਾਰੇ ਲੋਕਾਂ ਨੂੰ ਕਰਨਗੇ ਜਾਗਰੂਕ

ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ। ਐੱਸਜੀਪੀਸੀ ਵੱਲੋਂ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣਗੇ। ਗੁੰਮਰਾਹ ਹੋ ਚੁੱਕੇ ਲੋਕਾਂ ਨੂੰ ਵਾਪਸ ਸਿੱਖ ਸਿਧਾਂਤਾਂ ਨਾਲ ਜੋੜਨ ਦੀ ਕੋਸ਼ਿਸ਼ ਕਰਨਗੇ।

SGPC ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜ ਤੇ ਗੁਰਮਿਤ ਵਿਦਿਆਲਿਆਂ ਤੋਂ ਨਿਕਲੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖੀ ਪ੍ਰਚਾਰ ਲਈ ਵਧ ਤੋਂ ਵਧ ਪ੍ਰਚਾਰਕਾਂ ਦੀ ਲੋੜ ਹੈ, ਜੋ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਜਾਣਕਾਰੀ ਦੇਣ।

Exit mobile version