ਲੁਧਿਆਣਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਵਿੱਚ 11 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇੰਨਾ ਹੀ ਨਹੀਂ 8 ਦਿਨਾਂ ਦੇ ਅੰਦਰ ਜ਼ਿਲ੍ਹੇ ਵਿੱਚ 30 ਸਵਾਈਨ ਫਲੂ ਦੇ ਮਰੀਜ਼ ਸਾਹਮਣੇ ਆਏ ਹਨ।
ਇਨ੍ਹਾਂ ਵਿੱਚੋਂ 15 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 90 ਸਵਾਈਨ ਫਲੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 34 ਮਰੀਜ਼ ਲੁਧਿਆਣਾ ਦੇ ਹਨ। ਜਦਕਿ 56 ਮਰੀਜ਼ ਹੋਰ ਜ਼ਿਲ੍ਹਿਆਂ ਅਤੇ ਰਾਜਾਂ ਦੇ ਹਨ। ਲੁਧਿਆਣਾ ਦੇ 34 ਮਰੀਜ਼ਾਂ ਵਿੱਚੋਂ 10 ਦਾ ਇਲਾਜ ਚੱਲ ਰਿਹਾ ਹੈ। ਜਦਕਿ 17 ਤੰਦਰੁਸਤ ਹੋ ਗਏ ਹਨ। ਸਵਾਈਨ ਫਲੂ ਕਾਰਨ 7 ਦੀ ਮੌਤ ਹੋ ਚੁੱਕੀ ਹੈ। ਸਵਾਈਨ ਫਲੂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਵਲ ਸਰਜਨ ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਸਵਾਈਨ ਫਲੂ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਦਾ ਹੈ। ਇਸ ਦੇ ਲੱਛਣ ਨਿਯਮਤ ਫਲੂ ਵਰਗੇ ਹਨ ਜਿਵੇਂ ਕਿ ਬੁਖਾਰ, ਗਲੇ ਵਿੱਚ ਖਰਾਸ਼, ਠੰਢ ਲੱਗਣਾ, ਦਸਤ, ਉਲਟੀਆਂ ਆਦਿ।
Comment here