ਚੰਡੀਗੜ੍ਹ ਯੂਨੀਵਰਸਿਟੀ ਤੋਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਲੀਕ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਉਹ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਹਨ।
ਦੱਸ ਦੇਈਏ ਕਿ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਸਿਟ ਵੱਲੋਂ ਹੀ ਇਕ ਹੋਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਸ ‘ਤੇ ਦੋਸ਼ ਹੈ ਕਿ ਉਹ ਵਿਦਿਆਰਥਣ ਨੂੰ ਬਲੈਕਮੇਲ ਕਰਦਾ ਸੀ ਤੇ ਉਸ ਕੋਲੋਂ ਹੋਰਨਾਂ ਕੁੜੀਆਂ ਦੀ ਵੀਡੀਓ ਮੰਗਵਾਉਂਦਾ ਸੀ।

ਫੜਿਆ ਗਿਆ ਨੌਜਵਾਨ ਯੂਨੀਵਰਸਿਟੀ ਦੀ ਮੈੱਸ ਵਿਚ ਕੰਮ ਕਰਦਾ ਹੈ ਤੇ ਉਸ ਕੋਲੋਂ 33 ਵੀਡੀਓ ਮਿਲਣ ਦੀ ਵੀ ਖਬਰ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
Comment here