ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਵੀਰਵਾਰ ਨੂੰ ਸਲਫਾਸ ਨਿਗਲਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ, ਇਸ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ।
ਜਾਣਕਾਰੀ ਮੁਤਾਬਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਤਪਾ ਮੰਡੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਡੀ.ਐਮ.ਸੀ ਲੁਧਿਆਣਾ ਦਾਖਲ ਕਰਵਾਇਆ ਗਿਆ।
ਦਰਸ਼ਨ ਸਿੰਘ ਭਦੌੜ ਆਪਣੇ ਬੇਟੇ ਲਾਭ ਸਿੰਘ ਉਗੋਕੇ ਦੇ ਹਿੱਸੇ ਵਿੱਚ ਭਦੌੜ ਵਿੱਚ ਰਹਿ ਰਹੇ ਸਨ, ਜਦਕਿ ਵਿਧਾਇਕ ਉਗੋਕੇ ਨੇ ਅੱਜਕਲ੍ਹ ਤਪਾਮੰਡੀ ਵਾਲੀ ਆਪਣੀ ਰਿਹਾਇਸ਼ ਵਿੱਚ ਰਹਿ ਰਹੇ ਹਨ। ਵਿਧਾਇਕ ਕਦੇ-ਕਦਾਈਂ ਆਪਣੇ ਪਿੰਡ ਦੇ ਘਰ ਵੀ ਜਾਂਦੇ ਸਨ। ਇਸ ਦੇ ਨਾਲ ਹੀ ਉਨ੍ਹਾਂ ਦਾ ਵੱਡਾ ਭਰਾ ਸੁਖਚੈਨ ਸਿੰਘ ਉਗੋਕੇ ਵੱਖਰੇ ਮਕਾਨ ਵਿੱਚ ਰਹਿ ਰਿਹਾ ਸੀ।
ਵਿਧਾਇਕ ਲਾਭ ਸਿੰਘ ਉਗੋਕੇ ਚੰਡੀਗੜ੍ਹ ਤੋਂ ਲੁਧਿਆਣਾ ਡੀਐਮਸੀ ਪਹੁੰਚ ਗਏ ਹਨ। ਡੀਐਸਪੀ ਆਰਐਸ ਰੰਧਾਵਾ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਰਸ਼ਨ ਸਿੰਘ ਬਿਆਨ ਦੇਣ ਦੇ ਯੋਗ ਨਹੀਂ ਹਨ। ਉਨ੍ਹਾਂ ਨੂੰ ਪਹਿਲਾਂ ਤਪਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਜ਼ਹਿਰ ਖਾਣ ਦਾ ਮਾਮਲਾ ਸਾਹਮਣੇ ਆਉਣ ਕਾਰਨ ਉਸ ਨੂੰ ਬਰਨਾਲਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਥੋਂ ਸੂਚਨਾ ਮਿਲੀ ਕਿ ਹਾਲਤ ਗੰਭੀਰ ਹੈ, ਇਸ ਲਈ ਦਰਸ਼ਨ ਸਿੰਘ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਡੀਐਸਪੀ ਰੰਧਾਵਾ ਨੇ ਦੱਸਿਆ ਕਿ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਦਰਸ਼ਨ ਸਿੰਘ ਨੇ ਅਜਿਹਾ ਕਿਉਂ ਕੀਤਾ। ਸਾਰਾ ਮਾਮਲਾ ਉਨ੍ਹਾਂ ਦੇ ਹੋਸ਼ ‘ਚ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਅਤੇ ਉਨ੍ਹਾਂ ਦੇ ਬਿਆਨ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Comment here