ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਨਾਲ ਨਾਰਾਜ਼ ਕਿਸਾਨ ਕੁਰੂਕਸ਼ੇਤਰ ਦੇ ਸ਼ਾਬਾਦ ਵਿਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ-44 ‘ਤੇ ਡਟੇ ਹੋਏ ਸਨ, ਜਿਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਸੀ। ਕੁਰੂਕਸ਼ੇਤਰ ਦੇ ਸ਼ਾਹਬਾਦ ਸ਼ਹਿਰ ‘ਚ ਲਗਭਗ 400 ਤੋਂ 500 ਕਿਸਾਨਾਂ ਨੇ ਰਾਸ਼ਟਰੀ ਰਾਜਮਾਰਗ-44 ਨੂੰ 8 ਘੰਟੇ ਤੱਕ ਜਾਮ ਕਰ ਦਿੱਤਾ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸਦੀ ਅੱਧੀ ਰਾਤ ਨੂੰ ਸੁਣਵਾਈ ਹੋਈ ਸੀ।
ਮਾਣਯੋਗ ਅਦਾਲਤ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਅਜਿਹਾ ਨਹੀਂ ਹੋਣ ਦੇਣਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਰਾਜ ਮਾਰਗ 44 ‘ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਤੇ ਸੋਮਵਾਰ 26 ਸਤੰਬਰ ਤੱਕ ਜਵਾਬ ਮੰਗਿਆ ਹੈ।
ਧਰਨਾਕਾਰੀ ਕਿਸਾਨ ਝੋਨੇ ਦੀ ਖਰੀਦ ਦਾ ਸੀਜ਼ਨ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ। ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ-ਚੜੂਨੀ (ਬੀਕੇਯੂ-ਚਰੁਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੀਤੀ, ਜਿਨ੍ਹਾਂ ਨੇ ਸ਼ੁੱਕਰਵਾਰ ਸ਼ਾਮ ਤੱਕ ਝੋਨੇ ਦੀ ਖਰੀਦ ਸ਼ੁਰੂ ਨਾ ਕਰਨ ‘ਤੇ ਜੀਟੀ ਰੋਡ ਜਾਮ ਕਰਨ ਦਾ ਸੱਦਾ ਦਿੱਤਾ ਸੀ। ਕਿਸਾਨਾਂ ਨੂੰ ਹਾਈਵੇਅ ’ਤੇ ਜਾਮ ਕਰਨ ਤੋਂ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਬੈਰੀਕੇਡ ਲਾਏ ਗਏ ਸਨ।
Comment here