Site icon SMZ NEWS

ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫ਼ਰਾਰ, ਕੈਲੀਫੋਰਨੀਆ ‘ਚ ਲੁਕਿਆ : ਸੂਤਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਨੇ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਆਉਣ ਅਤੇ ਵਿਰੋਧੀਆਂ ਤੋਂ ਆਪਣੀ ਜਾਨ ਨੂੰ ਖਤਰਾ ਦੇਖਦੇ ਹੋਏ ਆਪਣਾ ਟਿਕਾਣਾ ਬਦਲ ਲਿਆ ਹੈ।

Mastermind of Moosewala murder case

ਸੂਤਰਾਂ ਅਨੁਸਾਰ ਗੋਲਡੀ ਬਰਾੜ ਇਸ ਸਮੇਂ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੈ, ਜਿੱਥੇ ਉਹ ਕਿਸੇ ਸੁਰੱਖਿਅਤ ਘਰ ਵਿੱਚ ਰਹਿ ਰਿਹਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲਡੀ ਬਰਾੜ ਕੈਨੇਡਾ ਛੱਡ ਕੇ ਚਲਾ ਗਿਆ ਹੈ

ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ, ਜਿਸ ਤੋਂ ਬਾਅਦ ਤੋਂ ਹੀ ਗੋਲਡੀ ਬਰਾੜ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਵੱਲੋਂ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾ ਕੇ ਬੰਬੀਹਾ ਗੈਂਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Exit mobile version