ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿੱਚ ਕਈ ਥਾਵਾਂ ‘ਤੇ ਲਗਾਤਾਰ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ‘ਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ । ਪੰਜਾਬ ਤੋਂ ਇਲਾਵਾ ਦਿੱਲੀ ਵਿੱਚ ਵੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ । ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ।
ਲਗਾਤਾਰ ਮੀਂਹ ਕਾਰਨ ਕੌਮੀ ਰਾਜਧਾਨੀ ਵਿੱਚ ਪਾਰਾ ਡਿੱਗ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਸੱਤ ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 22.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ‘ਯੈਲੋ’ ਅਲਰਟ ਵੀ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਸੀ।ਦੱਸ ਦੇਈਏ ਕਿ ਉੱਤਰਾਖੰਡ ਵਿੱਚ ਮੌਸਮ ਦਾ ਪੈਟਰਨ ਅਜੇ ਵੀ ਖ਼ਰਾਬ ਹੈ। ਲਗਾਤਾਰ ਰੁਕ-ਰੁਕ ਕੇ ਮੀਂਹ 29 ਸਤੰਬਰ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਸਤੰਬਰ ਤੋਂ ਮੌਸਮ ‘ਚ ਮਾਮੂਲੀ ਸੁਧਾਰ ਦੇਖਿਆ ਜਾ ਸਕਦਾ ਹੈ। ਜੰਮੂ-ਕਸ਼ਮੀਰ ਵਿੱਚ ਮੌਸਮ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਆਉਣ ਵਾਲੇ 5 ਦਿਨਾਂ ਤੱਕ ਮੀਂਹ ਦੀ ਕੋਈ ਖਾਸ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਹਾਲਾਂਕਿ 26 ਸਤੰਬਰ ਤੋਂ 28 ਸਤੰਬਰ ਤੱਕ ਬੱਦਲ ਜ਼ਰੂਰ ਦੇਖਣ ਨੂੰ ਮਿਲਣਗੇ ਪਰ ਮੀਂਹ ਤੋਂ ਲੋਕਾਂ ਨੂੰ ਰਾਹਤ ਮਿਲੇਗੀ।
Comment here