ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਹੀ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਆਮ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਇਆ ਹੈ ਇਸ ਲਈ ਉਨ੍ਹਾਂ ਨੂੰ DMC, Hero Heart ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।ਉਥੇ ਹੀ ਉਨ੍ਹਾਂ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਦਰਸ਼ਨ ਸਿੰਘ ਨੇ ਗਲਤ ਦਵਾਈ ਖਾ ਲਈ, ਜਿਸ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਬਾਕੀ ਉਨ੍ਹਾਂ ਦੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੀ ਗੱਲ ਗਲਤ ਹੈ।
Comment here