Site icon SMZ NEWS

ਮੂਸੇਵਾਲਾ ਕਤਲਕਾਂਡ ‘ਚ ਸ਼ੂਟਰ ਕਰਨ ਮਾਨ ਬਿਹਾਰ ‘ਚੋਂ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਪੰਜਾਬ

ਕੈਨੇਡਾ ਵਿੱਚ ਬੈਠ ਕੇ ਪੰਜਾਬ ਵਿੱਚ ਕਈ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿਵਾਉਣ ਵਾਲੇ ਇੰਟਰਨੈਸ਼ਨਲ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਦੇ ਇੱਕ ਸ਼ੂਟਰ ਕਰਨ ਮਾਨ ਨੂੰ ਜਮੁਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਦਿਆਂ ਕਰਨ ਮਾਨ ਨੂੰ ਅਰੁਣਵਾਬਾਂਕ ਪਿੰਡ ਦੇ ਇੱਕ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕਰਨ ਮਾਨ ਕੈਨੇਡਾ ਵਿੱਚ ਰਹਿ ਕੇ ਪੰਜਾਬ ਵਿੱਚ ਕਈ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਾ ਲਖਵੀਰ ਸਿੰਘ ਉਰਫ਼ ਲੰਡਾ ਦਾ ਸ਼ਾਰਪ ਸ਼ੂਟਰ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੋਹਾਲੀ ਵਿਸਫੋਟ ਅਤੇ ਗਾਇਕ ਮੂਸੇਵਾਲਾ ਦੇ ਕਤਲ ਵਿੱਚ ਲਖਵੀਰ ਸਿੰਘ ਉਰਫ਼ ਲੰਡਾ ਦੇ ਗਿਰੋਹ ਦਾ ਹੱਥ ਹੋਣ ਦਾ ਖਦਸ਼ਾ ਹੈ।

Gangster lakhbir landa gang member

ਦਰਅਸਲ, ਜਮੁਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗਿਰੋਹ ਦੇ ਸ਼ਾਰਪ ਸ਼ੂਟਰ ਕਰਨ ਮਾਨ ਅਤੇ ਅਰਜੁਨ ਮਾਨ ਜਮੁਈ ਵਿੱਚ ਰਹਿ ਰਹੇ ਹਨ। ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਸਿਰਫ਼ ਕਰਨ ਮਾਨ ਹੀ ਪੁਲਿਸ ਦੇ ਹੱਥ ਚੜ੍ਹਿਆ। ਗ੍ਰਿਫ਼ਤਾਰੀ ਦੇ ਬਾਅਦ ਕਰਨ ਮਾਨ ਨੂੰ ਜਮੁਈ ਪੁਲਿਸ ਨੇ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਪੁਲਿਸ ਦੀ ਗੱਡੀ ਵਿੱਚ IED ਬੰਬ ਪਲਾਂਟ ਕਰਨ ਦੇ ਮਾਮਲੇ ਵਿੱਚ ਜੁੜੇ CCTV ਫੁਟੇਜ ਦੇ ਅਧਾਰ ‘ਤੇ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸ ਮਾਮਲੇ ਵਿੱਚ ਕਰਨ ਮਾਨ ਫਰਾਰ ਸੀ। ਗ੍ਰਿਫ਼ਤਾਰ ਕਰਨ ਮਾਨ ਅੰਮ੍ਰਿਤਸਰ ਦੇ ਏਕਤਾ ਨਗਰ ਦਾ ਰਹਿਣ ਵਾਲਾ ਦੱਸਿਆ ਗਿਆ ਹੈ।ਇਸ ਸਬੰਧੀ ਜਮੁਈ ਦੇ SDPO ਰਾਕੇਸ਼ ਕੁਮਾਰ ਨੇ ਦੱਸਿਆ ਕਿ ਖੈਰਾ ਇਲਾਕੇ ਵਿੱਚ ਸਰਚ ਅਭਿਆਨ ਰਾਹੀਂ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਪੰਜਾਬ ਦਾ ਇੱਕ ਸਖਸ਼ ਦਰਿਮਾ ਪਿੰਡ ਦੇ ਨੇੜੇ ਮੌਜੂਦ ਹੈ। ਇਸ ਤੋਂ ਬਾਅਦ ਛਾਪੇਮਾਰੀ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸਦੇ ਖਿਲਾਫ਼ ਪੰਜਾਬ ਵਿੱਚ ਕਈ ਸਾਰੇ ਮਾਮਲੇ ਦਰਜ ਹਨ। ਜਿਸ ਕਾਰਨ ਉਹ ਲੁਕ ਕੇ ਇੱਥੇ ਰਹਿ ਰਿਹਾ ਸੀ। ਉਸਨੇ ਪੁੱਛਗਿੱਛ ਦੌਰਾਨ ਇਹ ਵੀ ਕਬੂਲ ਕੀਤਾ ਹੈ ਕਿ ਉਹ ਲਖਬੀਰ ਲੰਡਾ ਜੀ ਕੈਨੇਡਾ ਵਿੱਚ ਰਹਿੰਦਾ ਹੈ, ਉਸਦੀ ਗੈਂਗ ਵਿੱਚ ਸ਼ਾਮਿਲ ਹੈ। ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ। ਪੰਜਾਬ ਪੁਲਿਸ ਵੱਲੋਂ ਪੁਸ਼ਟੀ ਹੋਣ ਮਗਰੋਂ ਇਸਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

Exit mobile version