ਦੇਸ਼ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਸਾਨੂੰ ਰੋਜ਼ਾਨਾ ਕੋਈ ਨਾ ਕੋਈ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ । ਹੁਣ ਇੱਕ ਵਾਰ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਲਯੁੱਗੀ ਪਿਓ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ। ਦਰਅਸਲ, ਪਿਓ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀਆਂ ਦੋ ਨਬਾਲਗ ਧੀਆਂ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ।

ਦੋਵੇਂ ਨਾਬਾਲਗ ਭੈਣਾਂ ਨੇ ਆਪਣੇ ਹੀ ਪਿਤਾ ‘ਤੇ ਜਬਰ-ਜਨਾਹ ਦਾ ਦੋਸ਼ ਲਗਾਇਆ ਹੈ। ਨਾਬਾਲਗਾਂ ਦੀ ਸ਼ਿਕਾਇਤ ਮਗਰੋਂ ਖੰਨਾ ਪੁਲਿਸ ਨੇ ਹਰਕਤ ਵਿੱਚ ਆ ਕੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨਾਬਾਲਗਾਂ ਦੀ ਉਮਰ 10 ਸਾਲ ਤੇ 15 ਸਾਲ ਹੈ। ਇਹ ਦੋਵੇਂ ਆਪਣੇ ਪਿਤਾ ਨਾਲ ਰਹਿੰਦੀਆਂ ਸਨ। ਇਨ੍ਹਾਂ ਦਾ ਪਿਤਾ ਸ਼ਰਾਬ ਪੀਣ ਦਾ ਆਦੀ ਸੀ, ਜੋ ਕਾਫ਼ੀ ਸਮੇਂ ਤੋਂ ਆਪਣੀਆਂ ਬੱਚੀਆਂ ਨਾਲ ਬਲਾਤਕਾਰ ਕਰਦਾ ਆ ਰਿਹਾ ਸੀ। ਵਿਰੋਧ ਕਰਨ ‘ਤੇ ਉਹ ਬੱਚੀਆਂ ਦੀ ਕੁੱਟਮਾਰ ਵੀ ਕਰਦਾ ਸੀ। ਆਖਿਰਕਾਰ ਬੱਚੀਆਂ ਨੇ ਇਸਦੀ ਜਾਣਕਾਰੀ ਗੁਆਂਢ ਵਿੱਚ ਰਹਿਣ ਵਾਲੀ ਮਹਿਲਾ ਨੂੰ ਦਿੱਤੀ। ਜਿਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਇਸਦੀ ਸ਼ਿਕਾਇਤ SSP ਨੂੰ ਦਿੱਤੀ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬੱਚੀਆਂ ਦੇ ਬਿਆਨ ਦਰਜ ਕਰਵਾਏ ਤੇ ਦੋਸ਼ੀ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਬੱਚੀਆਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ SSP ਦਯਾਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੇ ਦੱਸਿਆ ਕਿ ਬੱਚੀਆਂ ਦੇ ਬਿਆਨ ਲੈ ਕੇ ਦੋਸ਼ੀ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਬਾਲਗ ਭੈਣਾਂ ਦੀ ਮਾਂ ਕਾਫ਼ੀ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ।
Comment here