Site icon SMZ NEWS

CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ’

ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ।

CM Bhagwant pays tribute

CM ਮਾਨ ਨੇ ਟਵੀਟ ਕਰਦਿਆਂ ਲਿਖਿਆ,” 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ (ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਭਗਤ ਸਿੰਘ ਜੀ ਦੇ ਹਿੱਸੇ ਆਏ। ਅੱਜ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ!

ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ਵਿੱਚ ਸ. ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿੱਚ ਹੋਇਆ ਸੀ । ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ (ਪੰਜਾਬ) ਵਿੱਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ ‘ਸ਼ਹੀਦ ਭਗਤ ਸਿੰਘ ਨਗਰ’ ਰੱਖ ਦਿੱਤਾ ਗਿਆ ਹੈ।

Exit mobile version