ਹਰਿਆਣਾ ਦੇ ਅੰਬਾਲਾ ਜ਼ਿਲੇ ‘ਚ ਅਫਰੀਕਨ ਸਵਾਈਨ ਫੀਵਰ ਦੇ ਦਸਤਕ ਦੇਣ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਨਰਾਇਣਗੜ੍ਹ ਦੇ ਭੂਰੇਵਾਲਾ ਤੋਂ ਬਾਅਦ ਬਰਾੜਾ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 10 ਤੋਂ ਵੱਧ ਸੂਰਾਂ ਦੀ ਮੌਤ ਹੋ ਚੁੱਕੀ ਹੈ।
ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਸ਼ੂ ਪਾਲਣ ਵਿਭਾਗ ਦੀ ਟੀਮ ਨੇ ਅੱਜ ਬਰਾੜਾ ਇਲਾਕੇ ਵਿੱਚ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿੰਡ ਭੂਰੇਵਾਲਾ ਵਿੱਚ 546 ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਈ ਸੀ, ਜਿਸ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਨੇ ਸਾਰੇ ਸੂਰਾਂ ਨੂੰ ਮਾਰ ਕੇ ਦੱਬ ਦਿੱਤਾ ਸੀ। ਪਿਗਰੀ ਫਾਰਮ ਨੂੰ 6 ਮਹੀਨਿਆਂ ਲਈ ਰੋਗਾਣੂ-ਮੁਕਤ ਅਤੇ ਸੀਲ ਕਰ ਦਿੱਤਾ ਗਿਆ ਹੈ। ਫਾਰਮ ਦੇ 1 ਕਿਲੋਮੀਟਰ ਦੇ ਦਾਇਰੇ ਵਿੱਚ ਕਿਸੇ ਵੀ ਵਿਅਕਤੀ ਦੇ ਆਉਣ-ਜਾਣ ‘ਤੇ ਪਾਬੰਦੀ ਹੈ।
Comment here