ਵਿਦੇਸ਼ਾਂ ਦੀ ਤਰਜ਼ ‘ਤੇ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਪਤਨੀਆਂ ਦੇ ਨਾਲ ਮੁਲਾਕਾਤ ਹੁਣ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਸ਼ੁਰੂ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਵਿੱਚ 6 ਕੈਦੀਆਂ ਦੀ ਉਨ੍ਹਾਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਕਰਵਾਈ ਗਈ। ਜੇਲ੍ਹ ਦੇ ਸੀਨੀਅਰ ਅਧਿਕਾਰੀ ਐੱਨਡੀ ਨੇਗੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰ ਦੇ ਪੰਜ ਮੈਂਬਰਾਂ ਨਾਲ ਸਿੱਧੇ ਤੌਰ ‘ਤੇ ਜੇਲ੍ਹ ਵਿੱਚ ਮੁਲਾਕਾਤ ਕਰਵਾਈ ਜਾ ਰਹੀ ਹੈ।
ਉਸ ਦੇ ਬਾਅਦ ਜੇਲ੍ਹ ਵਿੱਚ ਬੰਦ ਚੰਗੇ ਆਚਰਣ ਵਾਲੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿੱਜੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਦਿਨ ਅਜਿਹੇ 6 ਕੈਦੀਆਂ ਦੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਨਿੱਜੀ ਮੁਲਾਕਾਤ ਦੇ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਹੁੰਦੇ ਹਨ।ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਹਵਾਲਾਤੀਆਂ ਤੇ ਕੈਦੀਆਂ ਦੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਮਾਹੀ ਕਰਵਾਈ ਜਾਵੇਗੀ, ਜੋ ਮਹਿਲਾਵਾਨ ਨਾਲ ਛੇੜਛਾੜ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਦੱਸਿਆ ਕਿ ਪੁਰਸ਼ ਜੇਲ੍ਹ ਤੋਂ ਇਲਾਵਾ ਮਹਿਲਾ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੀ ਨਿੱਜੀ ਮੁਲਾਕਾਤ ਵੀ ਉਨ੍ਹਾਂ ਦੇ ਪਤੀ ਨਾਲ ਕਰਵਾਈ ਜਾ ਰਹੀ ਹੈ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਹੀ ਉਨ੍ਹਾਂ ਕੋਲ ਨਿੱਜੀ ਮੁਲਾਕਾਤ ਦੇ ਲਈ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ। ਪਰ ਜੇਲ੍ਹ ਪ੍ਰਸ਼ਾਸਨ ਕੈਦੀਆਂ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਨਿੱਜੀ ਮੁਲਾਕਾਤ ਦੇ ਲਈ ਉਨ੍ਹਾਂ ਨੂੰ ਦਿਨ ਦਾ ਸਮਾਂ ਦੇਵੇਗਾ। ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਿੱਜੀ ਮੁਲਾਕਾਤ ਉਨ੍ਹਾਂ ਦੀ ਪਤਨੀ ਦੇ ਨਾਲ ਕਰਵਾਏ ਜਾਣ ਦਾ ਮੁੱਖ ਮਕਸਦ ਹੈ ਕਿ ਉਹ ਜੇਲ੍ਹ ਵਿੱਚ ਰਹਿ ਕੇ ਵੀ ਆਪਣੇ ਪਰਿਵਾਰ ਨਾਲ ਜੁੜੇ ਰਹਿਣ।
Comment here