Site icon SMZ NEWS

ਬਠਿੰਡਾ : ਪਿੰਡ ਦੇ ਸਰਕਾਰੀ ਸਕੂਲ ਤੋਂ 20 ਸਾਲਾਂ ਮੁੰਡੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਸਥਿਤ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (20) ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਪਤਾ ਲੱਗ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ, ਪਰ ਥਾਣਾ ਤਲਵੰਡੀ ਸਾਬੋ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

body of boy found in

ਤਲਵੰਡੀ ਸਾਬੋ ਦੇ ਸਮਾਜ ਸੇਵੀ ਰਾਜੂ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਪਿੰਡ ਜਗਾ ਰਾਮ ਤੀਰਥ ਸਥਿਤ ਸਰਕਾਰੀ ਸਕੂਲ ਵਿੱਚੋਂ ਇੱਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਹੋਣ ਦੀ ਸੂਚਨਾ ਮਿਲਣ ’ਤੇ ਉਹ ਵੀ ਮੌਕੇ ’ਤੇ ਪੁੱਜੇ। ਉਥੇ ਜਾ ਕੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਇਕ ਬਾਂਹ ‘ਤੇ ਟੀਕਾ ਲੱਗਾ ਹੋਇਆ ਸੀ।ਉਨ੍ਹਾਂ ਸ਼ੱਕ ਜਤਾਇਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ। ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਤਲਵੰਡੀ ਸਾਬੋ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਦਾ ਅਸਲ ਕਾਰਨ ਕੀ ਹੈ। ਦੱਸਿਆ ਜਾਂਦਾ ਹੈ ਕਿ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ। ਉਹ ਦੇਰ ਰਾਤ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਸਕੂਲ ਵਿੱਚ ਮਿਲੀ।

Exit mobile version