Site icon SMZ NEWS

ਮੁਲਾਇਮ ਸਿੰਘ ਯਾਦਵ ਦੀ ਹਾਲਤ ਸਥਿਰ, CCU ‘ਚ ਸ਼ਿਫਟ, ਮਾਹਿਰ ਡਾਕਟਰਾਂ ਦੀ ਟੀਮ ਕਰ ਰਹੀ ਇਲਾਜ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਤਬੀਅਤ ਸਥਿਰ ਬਣੀ ਹੋਈ ਹੈ। ਉਹ ਸੀਸੀਯੂ ਯਾਨੀ ਕ੍ਰਿਟੀਕਲ ਕੇਅਰ ਯੂਨਿਟ ਵਿਚ ਐਡਮਿਟ ਹਨ। ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

ਉਨ੍ਹਾਂ ਦੀ ਬੀਮਾਰੀ, ਬਲੱਡ ਪ੍ਰੈਸ਼ਰ ਜਾਂ ਆਕਸੀਜਨ ਲੈਵਲ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਮੁਲਾਇਮ ਸਿੰਘ ਦੀ ਸਿਹਤ ਦਾ ਹਾਲ ਜਾਨਣ ਮੇਦਾਂਤਾ ਆਏ ਵਰਕਰਾਂ ਨਾਲ ਧਰਮਿੰਦਰ ਯਾਦਵ ਮਿਲੇ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਯਾਦਵ ਜੀ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ, ਦੁਆ ਦੀ ਲੋੜ ਹੈ।

ਦੱਸ ਦੇਈਏ ਕਿ ਮੁਲਾਇਮ ਸਿੰਘ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਸੀਸੀਯੂ ਵਿਚ ਵੈਂਟੀਲੇਟਰ ‘ਤੇ ਰੱਖਿਆ ਗਿਆ। ਅਖਿਲੇਸ਼ ਯਾਦਵ ਤੇ ਰਾਮ ਗੋਪਾਲ ਯਾਦਵ ਦੇ ਇਲਾਵਾ ਪਰਿਵਾਰ ਦੇ ਸਾਰੇ ਲੋਕ ਮੇਦਾਂਤਾ ਹਸਪਤਾਲ ਪਹੁੰਚੇ। ਉਥੇ ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯਨਾਥ ਨੇ ਸਪਾ ਮੁਖੀ ਅਖਿਲੇਸ਼ ਯਾਦਵ ਤੋਂ ਉਨ੍ਹਾਂ ਦੇ ਪਿਤਾ ਮੁਲਾਇਮ ਸਿੰਘ ਯਾਦਵ ਦੀ ਸਿਹਰ ਬਾਰੇ ਜਾਣਕਾਰੀ ਲੈਣ ਲਈ ਗੱਲ ਕੀਤੀ ਸੀ। ਮੁਲਾਇਮ ਸਿੰਘ ਯਾਦਵ ਦੇ ਜਲਦ ਠੀਕ ਹੋਣ ਲਈ ਪੂਜਾ ਅਰਚਨਾ ਵੀ ਕੀਤੀ ਜਾ ਰਹੀ ਹੈ।

Exit mobile version