ਲੁਧਿਆਣਾ ‘ਚ ਮੌਸਮੀ ਬਿਮਾਰੀਆਂ ਦਾ ਖਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਵਾਈਨ ਫਲੂ, ਕਰੇਨਾ ਵਾਇਰਸ ਅਤੇ ਡੇਂਗੂ ਨੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਸਥਿਤੀ ਇਹ ਹੈ ਕਿ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ।
ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਸਖ਼ਤ ਜੱਦੋ-ਜਹਿਦ ਕਰ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ ਵਿੱਚ ਕੋਰਾਨਾ ਦੇ ਤਿੰਨ ਨਵੇਂ ਮਰੀਜ਼ ਮਿਲੇ ਹਨ। ਤਿੰਨੋਂ ਜ਼ਿਲ੍ਹੇ ਦੇ ਵਸਨੀਕ ਸਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ। ਇਨ੍ਹਾਂ ਵਿੱਚੋਂ 13 ਮਰੀਜ਼ ਹੋਮ ਆਈਸੋਲੇਸ਼ਨ ਅਤੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 113545 ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਦੂਜੇ ਪਾਸੇ ਸਵਾਈਨ ਫਲੂ ਦੇ ਚਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਵਿੱਚ ਇੱਕ ਜ਼ਿਲ੍ਹੇ ਨਾਲ ਸਬੰਧਤ ਹੈ, ਜਦੋਂ ਕਿ 3 ਹੋਰ ਜ਼ਿਲ੍ਹੇ ਦੇ ਵਸਨੀਕ ਹਨ।