ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ । CM ਭਗਵੰਤ ਮਾਨ ਵੀ ਇਸ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ ।

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਿਲ ਕੀਤੀ । ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ । ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ ।ਗੌਰਤਲਬ ਹੈ ਕਿ ਨਰਿੰਦਰ ਭਰਾਜ ਪੰਜਾਬ ਵਿੱਚ ਸਭ ਤੋਂ ਘੱਟ 27 ਸਾਲ ਦੀ ਉਮਰ ਵਿੱਚ ਵਿਧਾਇਕਾ ਬਣੇ ਹਨ । ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ LLB ਕੀਤੀ ਹੈ। ਨਰਿੰਦਰ ਭਰਾਜ ਦੋ ਵਾਰ ‘AAP’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ ।
Comment here