Site icon SMZ NEWS

ਪੰਜਾਬ ‘ਚ 15 ਅਕਤੂਬਰ ਤੋਂ ਮੁੜ ਲੱਗਣਗੇ ਪਸ਼ੂ ਮੇਲੇ, ਮਾਨ ਸਰਕਾਰ ਦਾ ਫੈਸਲਾ

ਪੰਜਾਬ ਵਿੱਚ ਲੰਪੀ ਬੀਮਾਰੀ ਕਰਕੇ ਬੰਦ ਹੋਏ ਪਸ਼ੂ ਮੇਲੇ ਮੁੜ ਸ਼ੁਰੂ ਹੋਣ ਜਾ ਰਹੇ ਹਨ। 15 ਅਕਤੂਬਰ ਤੋਂ ਸੂਬੇ ਵਿੱਚ ਪਸ਼ੂ ਮੇਲੇ ਮੁੜ ਲੱਗਣਗੇ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਆਈ ਝੋਨੇ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ। ਜੇ ਇਸ ਵਿੱਚ ਆਵਾਜਾਈ ਦੀ ਕੋਈ ਸਮੱਸਿਆ ਹੈ ਤਾਂ ਟਰੈਕਟਰ-ਟਰਾਲੀ ਨੂੰ ਵੀ ਮਨਜ਼ੂਰੀ ਦਿੱਤੀ ਜਾਵੇਗੀ। ਫਸਲਾਂ ਦੀ ਸਾਂਭ-ਸੰਭਾਲ ਅਤੇ ਨਹਿਰੀ ਸਿਸਟਮ ਨੂੰ ਅਪਗ੍ਰੇਡ ਕਰਕੇ ਬਿਜਲੀ ਦੀ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣਗੇ। ਕੇਂਦਰ ਦੇ ਵੀ ਕਈ ਮਸਲੇ ਹਨ, ਜਿਨ੍ਹਾਂ ਨੂੰ ਕਿਸਾਨਾਂ ਨਾਲ ਬੈਠ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਬਹੁਤ ਸਾਰੇ ਉਦਯੋਗ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਿਆਰ ਹਨ। ਝੋਨੇ ਦੀ ਫਸਲ ਖਰਾਬ ਨਾ ਹੋਵੇ ਅਤੇ ਵਪਾਰੀਆਂ ਨੂੰ ਵੀ ਕੋਈ ਸਮੱਸਿਆ ਨਾ ਆਵੇ, ਇਸ ਦੇ ਲਈ ਇਸ ਵਾਰ ਜ਼ੋਨ ਬਣਾਏ ਗਏ ਹਨ। ਮੂੰਗੀ ਦੀ ਬਿਜਾਈ ਲਈ ਪੈਸੇ 15 ਦਿਨਾਂ ਵਿੱਚ ਪੂਰਾ ਹੋ ਜਾਏਗਾ, ਜਿਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਫਸਲ ਦੇ ਪੈਸੇ ਘੱਟੋ-ਘੱਟ ਸਮਰਥਨ ਮੁੱਲ ਦੇ ਬਰਾਬਰ ਦੇਣ ਦੀ ਗੱਲ ਕਹੀ। ਬਿਜਾਈ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ 13 ਕਰੋੜ ਰੁਪਏ ਦਿੱਤੇ ਗਏ ਹਨ ਅਤੇ 12 ਕਰੋੜ ਰੁਪਏ ਇਸ ਵੱਲ ਜਾਣਗੇ।

Pashu mele to be start

ਪਰਾਲੀ ਦੀ ਸਮੱਸਿਆ ਸਬੰਧੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਧੂੰਏਂ ਦੀ ਸਮੱਸਿਆ ਨੂੰ ਰੋਕਿਆ ਜਾ ਸਕੇ। ਇਸ ਲਈ 22 ਹਜ਼ਾਰ ਮਸ਼ੀਨਾਂ ਦੇਣ ਦੇ ਨਾਲ-ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਬਣਾਈ ਗਈ ਐਪ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਨਜ਼ਦੀਕੀ ਮਸ਼ੀਨ ਦਾ ਪਤਾ ਲਗਾਇਆ ਜਾ ਸਕੇ।

ਇਸ ਤੋਂ ਇਲਾਵਾ ਪੀਟੀਆਈ ਅਧਿਆਪਕ ਸਿੱਪੀ ਸ਼ਰਮਾ ਦੇ ਟੈਂਕੀ ‘ਤੇ ਚੜ੍ਹਨ ਦੇ ਮਾਮਲੇ ‘ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਨਹੀਂ ਹਟਾ ਸਕਦੇ ਪਰ ਮੈਰਿਟ ‘ਚ ਆਉਣ ਵਾਲਿਆਂ ਨੂੰ ਨੌਕਰੀ ਜ਼ਰੂਰ ਮਿਲੇਗੀ। ਮੁੱਖ ਮੰਤਰੀ ਨੇ ਲੰਮੀ ਸਕੀਮ ਤਹਿਤ ਮੁਆਵਜ਼ੇ ਦੇ ਸਵਾਲ ‘ਤੇ ਅੰਕੜੇ ਇਕੱਠੇ ਕਰਨ ਦੀ ਗੱਲ ਕਹੀ ਹੈ ਅਤੇ ਉਸ ਤੋਂ ਬਾਅਦ ਮੁਆਵਜ਼ੇ ਬਾਰੇ ਫੈਸਲਾ ਲਿਆ ਜਾਵੇਗਾ।

Exit mobile version