NationNewsPunjab newsWorld

ਬਟਾਲਾ ਪੁਲਿਸ ਨੂੰ ਮਿਲਿਆ ਗੈਂਗਸਟਰ ਰਣਜੋਤ ਸਿੰਘ ਦਾ 4 ਦਿਨਾਂ ਦਾ ਰਿਮਾਂਡ

ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ ਦਾ ਬਟਾਲਾ ਪੁਲਿਸ ਨੂੰ 4 ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ। ਉਸ ਨੂੰ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

gangster ranjot bablu remand
gangster ranjot bablu remand

ਦੱਸ ਦੇਈਏ ਕਿ ਗੈਂਗਸਟਰ ਬੱਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਪੁਲਿਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਬੱਬਲੂ ਦੀ ਪਤਨੀ ਅਤੇ ਬੱਚੇ ਨੂੰ ਪੁਲਿਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤੇ ਸੀ , ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Comment here

Verified by MonsterInsights